'ਪੰਜਾਬ ਵਿਚ ਬਾਰ੍ਹਵੀਂ ਤਕ ਸੱਭ ਲਈ ਸਿਖਿਆ ਮੁਫ਼ਤ'
Published : Feb 29, 2020, 11:46 am IST
Updated : Feb 29, 2020, 12:18 pm IST
SHARE ARTICLE
File
File

ਸਿਖਿਆ ਮੰਤਰੀ ਸਿੰਗਲਾ ਨੇ ਵਿੱਤ ਮੰਤਰੀ ਦਾ ਕੀਤਾ ਧਨਵਾਦ

ਚੰਡੀਗੜ੍ਹ- ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਬਜਟ ਵਿਚ ਪੰਜਾਬ ਭਰ ਦੇ ਸਾਰੇ ਵਿਦਿਆਰਥੀਆਂ ਲਈ ਬਾਰ੍ਹਵੀਂ ਤਕ ਸਿਖਿਆ ਮੁਫ਼ਤ ਕਰਨ ਦੇ ਕ੍ਰਾਂਤੀਕਾਰੀ ਕਦਮ ਦਾ ਸਵਾਗਤ ਕੀਤਾ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਧਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਅੱਠਵੀਂ ਤਕ ਸਾਰੇ ਵਿਦਿਆਰਥੀਆਂ ਅਤੇ ਬਾਰ੍ਹਵੀਂ ਸ਼੍ਰੇਣੀ ਤਕ ਸਾਰੀਆਂ ਲੜਕੀਆਂ ਨੂੰ ਮੁਫ਼ਤ ਸਿਖਿਆ ਮੁਹਈਆ ਕਰਵਾਈ ਜਾ ਰਹੀ ਹੈ। ਹੁਣ ਸਰਕਾਰ ਨੇ ਬਾਰ੍ਹਵੀਂ ਤਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

FileFile

ਸਿੰਗਲਾ ਨੇ ਦਸਿਆ ਕਿ ਵਿੱਤ ਮੰਤਰੀ ਨੇ ਸਕੂਲੀ ਸਿਖਿਆ ਲਈ ਸਾਲ 2020-21 ਦੇ ਬਜਟ ਵਿੱਚ ਕੁੱਲ 12,488 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਜੋ ਕੁੱਲ ਖ਼ਰਚ ਦਾ 8 ਫ਼ੀਸਦੀ ਹੈ। ਇਹ ਰਾਸ਼ੀ 2016-17 ਦੇ ਬਜਟ ਨਾਲੋਂ 23 ਫ਼ੀਸਦੀ ਵਧੇਰੇ ਹੈ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੇ 'ਕੈਚ ਦੈਮ ਯੰਗ' (ਬਚਪਨ ਵਿਚ ਹੀ ਸਿਖਲਾਈ) ਦੇ ਮੋਟੋ ਦਾ ਅਨੁਸਰਣ ਕਰਦਿਆਂ ਮੁਢਲੀ ਸਿਖਿਆ ਉਪਰ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਹੈ। ਰਾਜ ਵਿਚ ਪ੍ਰਾਇਮਰੀ ਸਿਖਿਆ ਉਪਰ ਵਧੇਰੇ ਜ਼ੋਰ ਦੇਣ ਅਤੇ ਪ੍ਰਾਇਮਰੀ ਸਕੂਲ ਤਕ ਪਹੁੰਚ ਵਿਚ ਵਾਧੇ ਦੇ ਉਦੇਸ਼ ਨਾਲ ਵਿਦਿਆਰਥੀਆਂ ਲਈ ਮੁਫ਼ਤ ਟਰਾਂਸਪੋਰਟ ਸੁਵਿਧਾ ਵਾਸਤੇ ਸਾਲ 2020-21 ਦੌਰਾਨ 10 ਕਰੋੜ ਰੁਪਏ ਰੱਖੇ ਹਨ।

FileFile

ਸਿਖਿਆ ਮੰਤਰੀ ਨੇ ਦਸਿਆ ਕਿ ਸਾਲ 2020-21 ਦੌਰਾਨ ਸਰਕਾਰੀ ਸਕੂਲਾਂ ਵਿਚ 4150 ਵਾਧੂ ਕਲਾਸਰੂਮਾਂ ਦੇ ਨਿਰਮਾਣ ਲਈ ਬਜਟ ਵਿਚ 100 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਸਕੂਲੀ ਇਮਾਰਤਾਂ ਦੀ ਸਾਂਭ-ਸੰਭਾਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਸਾਲ 2020-21 ਦੇ ਬਜਟ ਵਿੱਚ 75 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸਰਕਾਰ ਪ੍ਰਾਜੈਕਟਰ ਮੁਹਈਆ ਕਰਵਾ ਕੇ ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਾਰੇ ਕਮਰਿਆਂ ਨੂੰ ਸਮਾਰਟ ਕਮਰਿਆਂ ਵਿੱ ਤਬਦੀਲ ਕਰਨ ਦਾ ਯਤਨ ਕਰ ਰਹੀ ਹੈ। ਰਾਜ ਨੇ ਪਹਿਲਾਂ ਹੀ ਸਮਾਰਟ ਸਕੂਲ ਨੀਤੀ ਅਧਿਸੂਚਿਤ ਕਰ ਦਿਤੀ ਹੈ ਅਤੇ ਡਿਜੀਟਲ ਐਜੂਕੇਸ਼ਨ ਲਈ ਬਜਟ ਵਿਚ 100 ਕਰੋੜ ਰੁਪਏ ਰੱਖੇ ਗਏ ਹਨ।

FileFile

ਲੜਕੀਆਂ ਦੀ ਸਿਖਿਆ ਉਤੇ ਜ਼ੋਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿਚ ਲੜਕੀਆਂ ਨੂੰ ਕਰਾਟੇ ਸਿਖਲਾਈ ਮੁਹਈਆ ਕਰਵਾਉਣ ਲਈ ਰਾਜ ਸਰਕਾਰ ਮਾਹਰ ਕਰਾਟੇ ਸਿਖਲਾਈਕਾਰਾਂ ਰਾਹੀਂ 50 ਸਾਲ ਤੋਂ ਹੇਠਾਂ ਦੀ ਉਮਰ ਦੀਆਂ ਸਾਰੀਆਂ ਮਹਿਲਾ ਅਧਿਆਪਕਾਂ ਨੂੰ ਸਿਖਲਾਈ ਦੇ ਰਹੀ ਹੈ। ਸਾਲ 2019-20 ਦੌਰਾਨ 261 ਮਹਿਲਾ ਅਧਿਆਪਕਾਂ ਨੂੰ ਪਹਿਲਾਂ ਹੀ ਸਿਖਲਾਈ ਦਿਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਲੜਕੀਆਂ ਨੂੰ ਸੈਨੇਟਰੀ ਨੈਪਕਿਨ ਮੁਹਈਆ ਕਰਵਾਏ ਜਾ ਰਹੇ ਹਨ। ਸਾਲ 2020-21 ਦੌਰਾਨ ਇਸ ਉਦੇਸ਼ ਲਈ 13 ਕਰੋੜ ਰੁਪਏ ਖ਼ਰਚਣ ਦੀ ਤਜਵੀਜ਼ ਹੈ।

FileFile

ਸਿਖਿਆ ਮੰਤਰੀ ਨੇ ਦਸਿਆ ਕਿ ਰਾਜ ਸਰਕਾਰ ਨੇ ਪਹਿਲੇ ਪੜਾਅ ਵਿਚ 259 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ ਵਿਚ 10 ਕਿਲੋਵਾਟ ਦੇ ਸੋਲਰ ਪਲਾਂਟ ਸਥਾਪਤ ਕਰਨ ਦੀ ਇੱਛੁਕ ਹੈ, ਜਦੋਂ ਕਿ ਦੂਜੇ ਪੜਾਅ ਵਿਚ 621 ਹੋਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਇਹ ਪ੍ਰਣਾਲੀ ਲਾਈ ਜਾਵੇਗੀ।  ਉਨ੍ਹਾਂ ਦੱਸਿਆ ਕਿ ਰਾਜ ਦੇ ਨੌਜਵਾਨਾਂ ਵਿੱਚ ਜਲ ਸੰਭਾਲ ਪ੍ਰਤੀ ਚੇਤਨਾ ਪੈਦਾ ਕਰਨ ਲਈ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜਲ ਸੰਭਾਲ ਪ੍ਰਣਾਲੀ ਦੀ ਸਥਾਪਤੀ ਲਈ ਬਜਟ ਵਿੱਚ 25 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement