Punjab Weather Update: ਪੰਜਾਬ ਵਿਚ ਮੁੜ ਵਧੇਗੀ ਠੰਢ, ਅਗਲੇ 2 ਦਿਨਾਂ ਤੱਕ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ
Published : Feb 29, 2024, 2:07 pm IST
Updated : Feb 29, 2024, 2:07 pm IST
SHARE ARTICLE
Punjab Weather Update news in punjabi
Punjab Weather Update news in punjabi

Punjab Weather Update: ਤੇਜ਼ ਹਵਾਵਾਂ ਵੀ ਚੱਲਣਗੀਆਂ

Punjab Weather Update news in punjabi : ਪੰਜਾਬ ਵਿਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਮੀਂਹ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ।

ਇਹ ਵੀ ਪੜ੍ਹੋ: Hoshiarpur Railway Blast News: ਹੁਸ਼ਿਆਰਪੁਰ 'ਚ ਰੇਲਵੇ ਫਾਟਕ 'ਤੇ ਹੋਇਆ ਸਨਸਨੀਖੇਜ਼ ਧਮਾਕਾ, ਦਹਿਸ਼ਤ ਵਿਚ ਲੋਕ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Ajnala news; ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ  

ਇਸ ਦੌਰਾਨ ਸ਼ਨੀਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਵਿਚ ਯੈਲੋ ਅਲਰਟ ਦਿਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਨੇ ਇਸ ਦੌਰਾਨ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ, ਮਿੱਟੀ ਹਵਾ ਵਿੱਚ ਉੱਡਣ, ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਾਉਣ ਆਦਿ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਗੜੇਮਾਰੀ ਹੁੰਦੀ ਹੈ ਤਾਂ ਪਸ਼ੂਆਂ, ਕਾਰਾਂ ਦੇ ਸ਼ੀਸ਼ੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਸੜਕਾਂ 'ਤੇ ਤਿਲਕਣ ਵੀ ਹੋ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿਤੇ ਗਏ ਹਨ।

ਮੌਸਮ ਵਿਭਾਗ ਨੇ ਕੁਝ ਸੁਝਾਅ ਵੀ ਦਿੱਤੇ ਹਨ, ਤਾਂ ਜੋ ਗੜੇਮਾਰੀ ਜਾਂ ਬਿਜਲੀ ਡਿੱਗਣ ਤੋਂ ਬਚਿਆ ਜਾ ਸਕੇ। ਮੌਸਮ ਵਿਭਾਗ ਅਨੁਸਾਰ ਮੌਸਮ ਵਿਭਾਗ ਨੇ ਗੜੇਮਾਰੀ ਦੌਰਾਨ ਆਪਣੇ ਸਿਰ ਦੀ ਰੱਖਿਆ ਕਰਨ, ਸੁਰੱਖਿਅਤ ਥਾਂ 'ਤੇ ਰਹਿਣ, ਪਸ਼ੂਆਂ ਨੂੰ ਸੁਰੱਖਿਅਤ 'ਤੇ ਬੰਨ੍ਹਣ ਦੇ ਸੁਝਾਅ ਦਿੱਤੇ ਹਨ।
 

(For more news apart from Punjab Weather Update news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement