TarnTaran News: ਤਰਨਤਾਰਨ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ 8 ਲੱਖ ਰੁਪਏ
Published : Feb 29, 2024, 4:31 pm IST
Updated : Mar 1, 2024, 8:13 am IST
SHARE ARTICLE
Robbers looted 8 lakh rupees from the bank in Tarn Taran news in punjabi
Robbers looted 8 lakh rupees from the bank in Tarn Taran news in punjabi

TarnTaran News: ਮੁਲਜ਼ਮਾਂ ਕੋਲੋਂ ਚਾਰ ਪਿਸਤੌਲ ਵੀ ਹੋਏ ਬਰਾਮਦ

Robbers looted 8 lakh rupees from the bank in Tarn Taran news in punjabi: ਪੰਜਾਬ ਦੇ ਤਰਨਤਾਰਨ 'ਚ ਵੀਰਵਾਰ ਨੂੰ ਦੋ ਨੌਜਵਾਨਾਂ ਨੇ ਇਕ ਬੈਂਕ ਲੁੱਟ ਲਿਆ। ਝਬਾਲ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿਚ ਦੋ ਹਥਿਆਰਬੰਦ ਨੌਜਵਾਨ ਦਾਖਲ ਹੋਏ ਅਤੇ 8 ਤੋਂ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਜਾਂਦੇ ਸਮੇਂ ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਵੀ ਖੋਹ ਕੇ ਲੈ ਗਏ।ਦੋਵੇਂ ਲੁਟੇਰੇ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਉਹਨਾਂ ਨੇ ਆਪਣੀ ਪਛਾਣ ਛੁਪਾਉਣ ਲਈ ਹੈਲਮੇਟ ਪਾਇਆ ਹੋਇਆ ਸੀ। ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ 

ਲੁੱਟ ਦੀ ਸੂਚਨਾ ਮਿਲਣ 'ਤੇ ਐਸਐਸਪੀ ਅਸ਼ਵਨੀ ਕਪੂਰ ਟੀਮ ਨਾਲ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਹਨਾਂ ਨੇ ਦੱਸਿਆ ਕਿ ਸਵੇਰੇ 10 ਵਜੇ ਦੇ ਕਰੀਬ ਦੋ ਹਥਿਆਰਬੰਦ ਨੌਜਵਾਨ ਬੈਂਕ ਅੰਦਰ ਦਾਖਲ ਹੋਏ ਅਤੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਨਕਦੀ ਲੁੱਟ ਲਈ। ਜਦੋਂ ਬੈਂਕ ਗਾਰਡ ਅਤੇ ਹੋਰ ਲੋਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਕਤ ਲੁਟੇਰੇ ਆਪਣਾ ਮੋਟਰਸਾਈਕਲ ਸੜਕ 'ਤੇ ਸੁੱਟ ਕੇ ਕਿਸੇ ਹੋਰ ਵਾਹਨ ਨਾਲ ਫ਼ਰਾਰ ਹੋ ਗਏ | 

ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਲੁਟੇਰਿਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਲੁਟੇਰਿਆਂ ਨੇ ਯੋਜਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬੈਂਕ ਵਿੱਚ ਸਿਰਫ਼ 2 ਲੋਕ ਹੀ ਦਾਖ਼ਲ ਹੋਏ ਸਨ। ਉਸ ਦੇ ਸਾਥੀ ਕੁਝ ਦੂਰੀ 'ਤੇ ਇਕ ਹੋਰ ਕਾਰ ਵਿਚ ਉਸ ਦੀ ਉਡੀਕ ਕਰ ਰਹੇ ਸਨ। ਕੰਮ ਖਤਮ ਹੋਣ ਤੋਂ ਬਾਅਦ ਉਹ ਹੋਰ ਵਾਹਨ ਲੈ ਕੇ ਫਰਾਰ ਹੋ ਗਏ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Robbers looted 8 lakh rupees from the bank in Tarn Taran news in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement