Amritsar News: ਪੁਰਾਣੀ ਰੰਜਿਸ਼ ਕਾਰਨ ਮੁਲਜ਼ਮ ਨੇ ਨੌਜਵਾਨ 'ਤੇ ਚਲਾਈ ਗੋਲੀ, ਗੰਭੀਰ ਜ਼ਖਮੀ
Published : Feb 29, 2024, 5:37 pm IST
Updated : Feb 29, 2024, 5:37 pm IST
SHARE ARTICLE
Shot at the young man in amritsar News in punjabi
Shot at the young man in amritsar News in punjabi

Amritsar News: ਭੈਣ ਨੂੰ ਖਾਣਾ ਦੇਣ ਜਾ ਰਿਹਾ ਸੀ ਹਸਪਤਾਲ

Shot at the young man in amritsar News in punjabi : ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿਚ ਦਿਨ ਦਿਹਾੜੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਕਾਰਨ ਮੁਲਜ਼ਮ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾ ਕੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿਤਾ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ 

ਇਸਲਾਮਾਬਾਦ ਇਲਾਕੇ ਦੀ ਰਹਿਣ ਵਾਲੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਬੇਟੀ ਹਸਪਤਾਲ ਵਿੱਚ ਦਾਖ਼ਲ ਹੈ। ਜਿਸ ਨੂੰ ਉਸ ਦਾ ਭਤੀਜਾ ਅਮਨਪ੍ਰੀਤ ਸਿੰਘ ਖਾਣਾ ਦੇਣ ਜਾ ਰਿਹਾ ਹੈ। ਰਸਤੇ ਵਿਚ ਮੁਲਜ਼ਮ ਨਵਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ ਅਤੇ ਸ਼ਾਇਦ ਇਸੇ ਕਾਰਨ ਉਸ ਨੂੰ ਗੋਲੀ ਮਾਰੀ ਗਈ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ

ਫਿਲਹਾਲ ਅਮਨਪ੍ਰੀਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਰਿੰਦਰ ਕੌਰ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਅਮਨ ਘਰ ਆ ਗਿਆ, ਜਿਥੇ ਪੁਲਿਸ ਅਤੇ ਐਂਬੂਲੈਂਸ ਬੁਲਾ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸਲਾਮਾਬਾਦ ਥਾਣੇ ਦੇ ਏਸੀਪੀ ਸੁਰਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਦੋਸ਼ੀਆਂ ਖਿਲਾਫ ਥਾਣਾ ਕੋਟ ਖਾਲਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from Shot at the young man in amritsar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement