ਰਾਜਪੁਰਾ ਦੇ ਪਿੰਡ 'ਚੋਂ ਕਰੋਨਾ ਦਾ ਮਿਲਿਆ ਇਕ ਪੌਜਟਿਵ ਮਰੀਜ਼, ਪੂਰਾ ਪਿੰਡ ਕੀਤਾ ਸੀਲ
Published : Mar 29, 2020, 3:36 pm IST
Updated : Mar 29, 2020, 3:36 pm IST
SHARE ARTICLE
punjab coronavirus
punjab coronavirus

ਪੰਜਾਬ ਵਿਚ ਜਿਥੇ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ

ਪੰਜਾਬ ਵਿਚ ਜਿਥੇ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਅੱਜ ਰਾਜਪੁਰਾ ਦੇ ਇਕ ਪਿੰਡ ਰਾਮਨਗਰ ਦੇ ਵਿਚ ਵੀ ਕਰੋਨਾ ਦਾ ਇਕ ਪੌਜਟਿਵ ਕੇਸ ਸਾਹਮਣੇ ਆਇਆ ਜਿਸ ਤੋਂ ਬਾਅਦ ਪੂਰੇ ਰਾਮਨਗਰ ਪਿੰਡ ਨੂੰ ਪ੍ਰਸ਼ਾਸਨ ਵੱਲੋਂ ਸੀਲ ਕਰ ਦਿੱਤਾ ਗਿਆ ਹੈ। ਦੱਸ ਦੱਈਏ ਕਿ ਮਰੀਜ਼ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਣ ਦੇ ਲਈ ਅੰਬਾਲਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

coronaviruscoronavirus

ਇਸ ਤੋਂ ਇਲਾਵਾ ਪਰਿਵਾਰ ਦੇ 14 ਹੋਰ ਮੈਂਬਰਾਂ ਨੂੰ ਵੀ ਪਟਿਆਲਾ ਦੇ ਰਜਿੰਦਰਾਂ ਹਸਪਤਾਲ ਵਿਚ ਆਈਸੋਲੇਟ ਕਰਨ ਲਈ ਭਰਤੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸੈਂਪਲ ਲੈ ਕੇ ਉਨ੍ਹਾਂ ਨੂੰ ਜਾਂਚ ਦੇ ਲਈ ਭੇਜਿਆ ਜਾਵੇਗਾ। ਦੱਸ ਦੱਈਏ ਕਿ ਇਸ ਮੌਕੇ DC ਅਤੇ SSP ਨੇ ਪਿੰਡ ਰਾਮਨਗਰ ਵਿਚ ਪਹੁੰਚ ਕੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ। ਪਿੰਡ ਵਿਚ ਕੋਈ ਹੋਰ ਵਿਅਕਤੀ ਇਸ ਵਾਇਰਸ ਦੀ ਲਪੇਟ ਵਿਚ  ਨਾਂ ਆ ਗਿਆ ਹੋਵੇ ਇਸ ਨੂੰ ਦੇਖਦਿਆਂ ਸਾਰੇ ਪਿੰਡ ਨੂੰ ਪ੍ਰਸ਼ਾਸਨ ਦੇ ਵੱਲੋਂ ਸੀਲ ਕਰ ਦਿੱਤਾ ਗਿਆ ਹੈ।

america coronavirus casescoronavirus cases

ਜ਼ਿਕਰਯੋਗ ਹੈ ਕਿ ਹੁਣ ਤੱਕ ਪੂਰੇ ਪੰਜਾਬ ਵਿਚ 38 ਕਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚ ਇਕ ਵਿਅਕਤੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ ਅਤੇ ਕੱਲ ਇਸ ਵਾਇਰਸ ਨੂੰ ਹਰਾ ਕੇ ਇਕ ਵਿਅਕਤੀ ਠੀਕ ਹੋ ਕੇ ਆਪਣੇ ਘਰ ਵੀ ਪਰਤ ਗਿਆ ਹੈ। ਕੇਂਦਰ ਸਰਕਾਰ ਨੇ ਵੀ ਇਸ ਵਾਇਰਸ ਨੂੰ ਖਤਮ ਕਰਨ ਦੇ ਲਈ 21 ਦਿਨ ਦਾ ਲੌਕਡਾਊਨ ਕੀਤਾ ਹੋਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement