ਅਰੁਣ ਨਾਰੰਗ 'ਤੇ ਹੋਏ ਹਮਲੇ ਮਗਰੋਂ BJP ਵੱਲੋਂ ਮਲੋਟ ਬੰਦ, ਭਾਰੀ ਪੁਲਿਸ ਬਲ ਤਾਇਨਾਤ
Published : Mar 29, 2021, 10:03 am IST
Updated : Mar 29, 2021, 11:31 am IST
SHARE ARTICLE
Malout
Malout

ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਮਲੋਟ-  ਮਲੋਟ ਵਿਖੇ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਨਾਲ ਕੁੱਟਮਾਰ ਮਾਮਲੇ ਸੰਬਧੀ ਭਾਜਪਾ ਵੱਲੋਂ ਮਲੋਟ ਬੰਦ ਦੀ ਅਪੀਲ ਕੀਤੀ ਗਈ ਸੀ। ਮਲੋਟ ਬੰਦ ਦੇ ਸੱਦੇ ਤੋਂ ਬਾਅਦ ਹਾਲਾਤ ਸੁਖਾਵੇਂ ਰੱਖਣ ਲਈ ਮਲੋਟ ਦੇ ਬਾਜ਼ਾਰਾਂ ਵਿਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Arun narangArun narang

ਬੀਤੇ ਦਿਨੀ ਭਾਜਪਾ ਨੇਤਾਵਾਂ ਅਤੇ ਕਾਰਕੁਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ। ਇਸ ਦੌਰਾਨ ਅੱਜ ਭਾਜਪਾ ਨੇ ਸ਼ਹਿਰ ਵਿਚ ਰੋਸ ਮਾਰਚ ਕੱਢਣ ਦਾ ਵੀ ਐਲਾਨ ਕੀਤਾ ਹੋਇਆ ਹੈ ਤੇ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ।

protestprotest

ਬੰਦ ਨੂੰ ਦਿੱਤੇ ਸਮਰਥਨ ਕਾਰਨ ਸ਼ਹਿਰ ਵਿਚ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਬੰਦ ਦਾ ਵਿਰੋਧ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ ਨਜ਼ਰ ਆ ਰਹੀ ਹੈ। ਇਸ ਦੌਰਾਨ ਬੰਦ ਦੇ ਦਿੱਤੇ ਸੱਦੇ ਤੋਂ ਬਾਅਦ ਭਾਜਪਾ ਆਗੂ  ਸੁਨੀਤਾ ਗਰਗ ,ਜ਼ਿਲ੍ਹਾ ਪ੍ਰਧਾਨ ਗੋਰਾ ਪਠੇਲਾ, ਸਤੀਸ਼ ਅਸੀਜਾ ਅਤੇ ਹੋਰ ਆਗੂਆਂ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।

POLICEPOLICE

ਪ੍ਰਦਰਸ਼ਨਕਾਰੀ ਪੰਜਾਬ ਪੁਲਿਸ ਮੁਰਦਾਬਾਦ ,ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਭਾਰੀ ਪੁਲਿਸ ਬਲ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਵਿਚ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement