ਲੰਬੀ ਵਿਚ ਕਿਸਾਨਾਂ 'ਤੇ ਲਾਠੀਚਾਰਜ, 7 ਕਿਸਾਨ ਮਜ਼ਦੂਰ ਜਖ਼ਮੀ  
Published : Mar 29, 2022, 11:48 am IST
Updated : Mar 29, 2022, 11:52 am IST
SHARE ARTICLE
Farmers Protest
Farmers Protest

ਲੰਬੀ ਥਾਣੇ ਵਿੱਚ ਇੱਕ ਤੋਂ ਡੇਢ ਸੌ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 

 

ਸ੍ਰੀ ਮੁਕਤਸਰ ਸਾਹਿਬ - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਲੰਬੀ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ਨਾਇਬ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਨੂੰ ਤਹਿਸੀਲ ਵਿਚ ਬੰਧਕ ਬਣਾ ਲਿਆ ਸੀ। ਇਸ ਦੌਰਾਨ ਪੁਲਿਸ ਨੇ ਦੇਰ ਰਾਤ ਕਿਸਾਨਾਂ ’ਤੇ ਲਾਠੀਚਾਰਜ ਵੀ ਕੀਤਾ ਅਤੇ ਸਾਰੇ ਅਧਿਕਾਰੀਆਂ ਨੂੰ ਉਥੋਂ ਛੁਡਵਾਇਆ। ਹੁਣ ਲੰਬੀ ਥਾਣੇ ਵਿੱਚ ਇੱਕ ਤੋਂ ਡੇਢ ਸੌ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 

file photo 

ਬੀਤੀ ਰਾਤ ਭਾਰੀ ਗਿਣਤੀ ਵਿਚ ਪੁਲਿਸ ਨੇ ਮੁਆਵਜ਼ੇ ਲਈ ਸਬ ਤਹਿਸੀਲ ਲੰਬੀ ਦਾ ਘਿਰਾਓ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ ਕਰਕੇ ਦਫ਼ਤਰ 'ਚ ਬੰਧੀ ਬਣਾਏ ਨਾਇਬ ਤਹਿਸੀਲਦਾਰ ਅਮਲੇ ਨੂੰ ਛੁਡਵਾਇਆ। ਲਾਠੀਚਾਰਜ਼ 'ਚ ਛੇ ਕਿਸਾਨ ਅਤੇ ਇੱਕ ਖੇਤ ਮਜ਼ਦੂਰ ਆਗੂ ਜ਼ਖ਼ਮੀ ਹੋਇਆ ਹੈ, ਜਿਨ੍ਹਾਂ ਨੂੰ ਸਰਕਾਰੀ ਸਿਹਤ ਕੇਂਦਰ ਲੰਬੀ 'ਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਰਾਤ ਨੂੰ ਕਰੀਬ 11 ਵਜੇ ਪਟਵਾਰੀ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਬੰਧੀ ਬਣਾਉਣ ਖ਼ਿਲਾਫ਼ ਸੜਕ ਜਾਮ ਕਰ ਦਿੱਤੀ ਗਈ। ਕੱਲ੍ਹ ਦੁਪਹਿਰ ਕਿਸਾਨਾਂ ਵੱਲੋਂ ਦਫ਼ਤਰ ’ਚ ਨਾਇਬ ਤਹਿਸੀਲਦਾਰ, ਤਿੰਨ ਪਟਵਾਰੀ, ਤਿੰਨ ਕਲਰਕ ਅਤੇ ਦੋ ਅਪਰੇਟਰ ਅਤੇ ਡਰਾਈਵਰ ਸਮੇਤ 10 ਜਣੇ ਦਫ਼ਤਰ 'ਚ ਘੇਰ ਲਏ ਸਨ।

file photo 

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੱਲ੍ਹ ਜਥੇਬੰਦੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਲੰਬੀ ਦੇ ਤਹਿਸੀਲਦਾਰ ਦਾ ਘਿਰਾਓ ਕੀਤਾ ਹੋਇਆ ਸੀ, ਜਿੱਥੇ ਪੁਲਿਸ ਵੱਲੋਂ ਕਿਸਾਨਾਂ 'ਤੇ ਅੱਧੀ ਰਾਤ ਨੂੰ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਕਿਸਾਨ ਫੱਟੜ ਹੋਏ ਹਨ। ਦੂਜੇ ਪਾਸੇ ਪੁਲਿਸ ਨੇ ਲਾਠੀਚਾਰਜ ਦੇ ਦੋਸ਼ਾਂ ਨੂੰ ਨਕਾਰਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ ਕਿਸਾਨ ਕਿਸਾਨ ਏਕਤਾ ਮੋਰਚਾ ਨੇ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ''ਕਿਸਾਨਾਂ ਦੀ ਭਲਾਈ ਸਿਰਫ਼ ਪੋਸਟਰਾਂ ਵਿਚ ਹੀ ਨਹੀਂ, ਅਸਲ ਵਿਚ ਵੀ ਹੋਣੀ ਚਾਹੀਦੀ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement