ਪੰਜਾਬ ਪੁਲਿਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਿਹਾ ਅੰਮ੍ਰਿਤਪਾਲ ਹੋਇਆ LIVE, ਜਥੇਦਾਰ ਨੂੰ ਕੀਤੀ ਇਹ ਅਪੀਲ
Published : Mar 29, 2023, 5:51 pm IST
Updated : Mar 29, 2023, 5:51 pm IST
SHARE ARTICLE
PHOTO
PHOTO

ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਵੀ ਕੀਤੀ ਹੈ।

 

ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਿਥੇ ਇੱਕ ਪਾਸੇ ਛਾਪੇਮਾਰੀ ਜਾਰੀ ਹੈ, ਉਥੇ ਹੀ ਅੰਮ੍ਰਿਤਪਾਲ ਨੇ ਕਰੀਬ 11 ਦਿਨਾਂ ਬਾਅਦ ਵੀਡੀਓ ਜਾਰੀ ਕੀਤੀ। ਉਸ ਨੇ ਲਾਈਵ ਹੋ ਕਿ ਕਿਹਾ ਕਿ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ਹੈ। ਹਕੂਮਤ ਦੇ ਧੱਕੇ ਖਿਲਾਫ਼ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਵੀ ਕੀਤੀ ਹੈ।

 ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਨੂੰ ਉਸ ਦਾ ਮਾਲਵੇ ਵਿਚ ਪ੍ਰੋਗਰਾਮ ਸੀ ਜਿਸ ਲਈ ਉਹ ਘਰੋਂ ਨਿਕਲੇ ਅਤੇ ਵੱਡੀ ਗਿਣਤੀ ਵਿਚ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ, ਅੰਮ੍ਰਿਤਪਾਲ ਨੇ ਪੁਲਿਸ ਦੇ ਰਵੱਈਏ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ 18 ਮਾਰਚ ਦੀ ਘਟਨਾ ਤੋਂ ਬਾਅਦ ਇੰਟਰਨੈੱਟ ਬੰਦ ਹੋਣ ਕਰ ਕੇ ਉਹ ਕਿਸੇ ਨਾਲ ਸੰਪਰਕ ਨਹੀਂ ਕਰ ਸਕਿਆ। 

ਅੰਮ੍ਰਿਤਪਾਲ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ, ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ, ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ। 

ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਜੋ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement