Ludhiana News: ਕਾਰਬਨਡਾਈਆਕਸਾਈਡ ਗੈਸ ਨਾਲ ਭਰਿਆ ਟਰੱਕ ਪਲਟਣ ਨਾਲ ਮਚੀ ਹਾਹਾਕਾਰ
Published : Mar 29, 2025, 8:54 am IST
Updated : Mar 29, 2025, 8:54 am IST
SHARE ARTICLE
Truck filled with carbon dioxide gas overturns, causing chaos
Truck filled with carbon dioxide gas overturns, causing chaos

ਮੌਕੇ 'ਤੇ ਭਾਰੀ ਪੁਲਿਸ ਫ਼ੋਰਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਤਾਇਨਾਤ ਹਨ

 

Ludhiana News: ਲੁਧਿਆਣਾ ਦੇ ਭਾਰਤ ਨਗਰ ਚੌਕ ਫ਼ਲਾਈਓਵਰ ਉੱਪਰ ਇਕ ਟਰੱਕ ਪਲਟ ਗਿਆ ਹੈ। ਇਸ ਟਰੱਕ ਵਿਚ ਕਾਰਬਨਡਾਈਆਕਸਾਈਡ ਗੈਸ ਨਾਲ ਭਰੀ ਹੋਈ ਸੀ। ਇਹ ਹਾਦਸਾ ਤੜਕਸਾਰ 2 ਵਜੇ ਵਾਪਰਿਆ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਸੜਕ 'ਤੇ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਟਰੱਕ ਪਲਟਣ ਕਾਰਨ ਗੈਸ ਲੀਕ ਹੋ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਮੌਕੇ 'ਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਗਈ ਹੈ। 

ਮੌਕੇ 'ਤੇ ਭਾਰੀ ਪੁਲਿਸ ਫ਼ੋਰਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਤਾਇਨਾਤ ਹਨ। ਪੁਲਿਸ ਵੱਲੋਂ ਹਾਦਸੇ ਵਾਲੀ ਜਗ੍ਹਾ ਨੂੰ ਆਮ ਲੋਕਾਂ ਲਈ ਸੀਲ ਕਰ ਦਿੱਤਾ ਗਿਆ ਹੈ ਤੇ ਫ਼ਲਾਈਓਵਰ ਉੱਪਰੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਫ਼ਿਲਹਾਲ ਗੈਸ ਲੀਕ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement