ਵਿਜੈ ਇੰਦਰ ਸਿੰਗਲਾ ਵਲੋਂ ਪੰਜਾਬ ਦੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਲਈ ਕੇਂਦਰੀ ਮੰਤਰੀ ਨੂੰ ਅਪੀਲ
Published : Apr 29, 2020, 9:15 am IST
Updated : Apr 29, 2020, 9:15 am IST
SHARE ARTICLE
File Photo
File Photo

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਮੁੱਖ ਪ੍ਰਾਜੈਕਟਾਂ ਨੂੰ ਤੇਜੀ ਨਾਲ ਪ੍ਰਵਾਨਗੀ ਦੇਣ ਲਈ ਕੇਂਦਰੀ ਸੜਕੀ ਟਰਾਂਸਪੋਰਟ ਤੇ ਹਾਈਵੇਅ

ਚੰਡੀਗੜ੍ਹ, 28 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਮੁੱਖ ਪ੍ਰਾਜੈਕਟਾਂ ਨੂੰ ਤੇਜੀ ਨਾਲ ਪ੍ਰਵਾਨਗੀ ਦੇਣ ਲਈ ਕੇਂਦਰੀ ਸੜਕੀ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਸ੍ਰੀ ਨਿਤਨ ਗਡਕਰੀ ਨੂੰ ਅਪੀਲ ਕੀਤੀ ਹੈ। ਇਨ੍ਹਾਂ ਪ੍ਰਾਜੈਕਟਾਂ ਵਿਚ ਕੋਵਿਡ-19 ਕਾਰਨ ਦੇਰੀ ਹੋ ਗਈ ਹੈ। ਦੇਸ਼ ਭਰ ਦੇ ਵੱਖ-ਵੱਖ ਹਾਈਵੇਅ ਅਤੇ ਸੜਕੀ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਸ੍ਰੀ ਗਡਕਰੀ ਵਲੋਂ ਮੰਗਲਵਾਰ ਨੂੰ ਵੀਡੀਉ ਕਾਨਫ਼ਰੰਸ ਦੇ ਰਾਹੀਂ ਲਏ ਗਏ ਜਾਇਜ਼ੇ ਦੌਰਾਨ ਸ੍ਰ੍ਰੀ ਸਿੰਗਲਾ ਨੇ ਇਹ ਮੁੱਦਾ ਉਠਾਇਆ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ 255 ਕਰੋੜ ਰੁਪਏ ਦੀ ਅੰਦਾਜਨ ਰਾਸ਼ੀ ਦੇ ਨੈਸ਼ਨਲ ਹਾਈਵੇਅ ਨੂੰ ਪ੍ਰਗਾਨਗੀ ਦੇਣ ਦੀ ਅਪੀਲ ਕੀਤੀ ਜੋ ਕਿ ਕੋਵਿਡ-19 ਕਰ ਕੇ ਹੋਏ ਲਾਕਡਾਊਨ ਕਾਰਨ ਪ੍ਰਵਾਨ ਨਹੀਂ ਕੀਤੇ ਗਏ। ਉਨ੍ਹਾਂ ਇਹ ਵੀ ਦਸਿਆ ਕਿ ਪੰਜਾਬ ਸਰਕਾਰ ਨੇ ਸੜਕਾਂ ਦਾ ਪੱਧਰ ਉੱਚਾ ਚੁੱਕਣ ਲਈ ਸੀ.ਆਰ.ਆਈ.ਐਫ. ਸਕੀਮ ਦੇ ਹੇਠ 83.14 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਸਤਾਵ ਵੀ ਮਾਰਚ 2020 ਵਿਚ ਪੇਸ਼ ਕੀਤੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਹ ਪ੍ਰਸਤਾਵ ਪ੍ਰਵਾਨ ਕਰਨ ਤੋਂ ਬਾਅਦ ਇਕ ਦਮ ਹੀ ਵਿਕਾਸ ਕਾਰਜ ਸ਼ੁਰੂ ਕਰ ਦਿਤਾ ਜਾਵੇਗਾ।

File photoFile photo

ਪੀ.ਡਬਲਯੂ.ਡੀ. ਮੰਤਰੀ ਨੇ ਮਾਨਸਾ ਦੇ ਕਸਬੇ ਬਰੇਟਾਂ ਵਿਖੇ ਫਲਾਈ ਓਵਰ ਬਨਾਉਣ ਅਤੇ ਮੂਣਕ-ਜਾਖਲ-ਬੁਢਲਾਡਾ-ਭੀਖੀ ਨੈਸ਼ਨਲ ਹਾਈਵੇਅ (ਐਨ ਐਚ-148ਬੀ) ਦੇ ਮੁੱਦੇ ਵੀ ਮੀਟਿੰਗ ਦੌਰਨ ਉਠਾਏ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਨਿਰਮਾਣ ਦੇ ਵਾਸਤੇ ਸੂਬੇ ਦੇ ਲੋਕ ਨਿਰਮਾਣ ਵਿਭਾਗ ਵਲੋਂ ਅਨੁਮਾਨਾਂ ਵਿਚ ਪਰਿਵਾਰਤਨ ਦੇ ਵਾਸਤੇ ਪ੍ਰਵਾਨਗੀ ਵੀ ਮੰਗੀ ਹੈ।

ਸ੍ਰੀ ਸਿੰਗਲਾ ਨੇ ਦਿੱਲੀ-ਲੁਧਿਆਣਾ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰ ਤੇਜ਼ੀ ਨਾਲ ਚਲਾਉਣ ਲਈ ਕੇਂਦਰੀ ਮੰਤਰੀ ਦਾ ਧਨਵਾਦ ਕੀਤਾ ਕਿਉਂਕਿ ਜ਼ਮੀਨ ਪ੍ਰਾਪਤ ਕਰਨ ਵਾਸਤੇ ਜ਼ਮੀਨ ਪ੍ਰਾਪਤ ਕਰਨ ਵਾਲੀ ਸਮਰੱਥ ਅਥਾਰਟੀ (ਸੀ.ਏ.ਐਲ.ਏ.) ਨਿਯੁਕਤ ਕਰ ਦਿਤੀ ਹੈ। ਉਨ੍ਹਾਂ ਇਸ ਪ੍ਰਾਜੈਕਟ ਦੇ ਵਾਸਤੇ ਜਲਦੀ ਤੋਂ ਜਲਦੀ ਜ਼ਮੀਨ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਕੈਬਨਿਟ ਮੰਤਰੀ ਨੇ ਸੂਬੇ ਵਿਚ ਲਾਕਡਾਊਨ ਦੀ ਸਥਿਤੀ ਬਾਰੇ ਵੀ ਕੇਂਦਰੀ ਮੰਤਰੀ ਨੂੰ ਇਹ ਵੀ ਦਸਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾਕਡਾਊਨ ਕਾਰਨ ਕੌਮੀ ਮਾਰਗਾਂ 'ਤੇ ਕੋਈ ਵੀ ਟਰੱਕ ਫਸਿਆ ਹੋਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਟੋਲ ਪਲਾਜ਼ਿਆਂ 'ਤੇ ਟਰੱਕਾਂ ਵਾਲਿਆਂ ਲਈ ਭੋਜਨ ਦੇ ਪੈਕਟ ਵੀ ਯਕੀਨੀ ਬਣਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement