ਭੀਮ ਵੜੈਚ ਨੂੰ ਅਕਾਲੀ ਦਲ ਵਿਚ ਮਿਲੀ ਅਹਿਮ ਜ਼ਿੰਮੇਵਾਰੀ, ਐਸ ਓ ਆਈ ਵਿੰਗ ਦੇ ਸਰਪ੍ਰਸਤ ਬਣੇ
Published : Apr 29, 2021, 9:41 pm IST
Updated : Apr 29, 2021, 9:41 pm IST
SHARE ARTICLE
Bhim Wardach
Bhim Wardach

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਯੁਕਤੀ

ਚੰਡੀਗੜ੍ਹ :   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭੀਮ ਸਿੰਘ ਵੜੈਚ ਨੂੰ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸ. ਓ. ਆਈ. ਵਿੰਗ) ਦਾ ਸਰਪ੍ਰਸਤ ਬਣਾਇਆ ਗਿਆ ਹੈ। ਭੀਮ ਵੜੈਚ ਪਹਿਲਾਂ ਐਸ. ਓ. ਆਈ. ਦੇ ਸਕੱਤਰ ਜਨਰਲ ਦੇ ਨਾਲ-ਨਾਲ ਚੰਡੀਗੜ੍ਹ ਦੇ ਵੀ ਇੰਚਾਰਜ ਰਹਿ ਚੁੱਕੇ ਹਨ।

bhim waraichbhim waraich

ਇਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭੀਮ ਸਿੰਘ ਵੜੈਚ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਪਿਛਲੇ ਸਮੇਂ ਦੌਰਾਨ ਨਿਭਾਈਆਂ ਵਧੀਆ ਸੇਵਾਵਾਂ ਨੂੰ ਵੇਖਦਿਆਂ ਸੌਂਪੀ ਗਈ ਹੈ।

Sukhbir BadalSukhbir Badal

ਕਾਬਲੇਗੌਰ ਹੈ ਕਿ ਭੀਮ ਵੜੈਚ ਪਹਿਲਾਂ ਐਸ.ਓ, ਆਈ. ਦੇ ਸਕੱਤਰ ਜਨਰਲ ਦੇ ਨਾਲ-ਨਾਲ ਚੰਡੀਗੜ੍ਹ ਦੇ ਵੀ ਇੰਚਾਰਜ ਰਹਿ ਚੁੱਕੇ ਹਨ। ਐਚ.ਓ.ਆਈ. ਵਿਚ ਰਹਿੰਦਿਆਂ ਵੜੈਚ ਨੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਸ਼ਲਾਘਾਯੋਗ ਕੰਮ ਕੀਤਾ।

Bheem VaraichBheem Varaich

ਜ਼ਿਕਰਯੋਗ ਹੈ ਕਿ ਭੀਮ ਵੜੈਚ ਅਮਰਗੜ੍ਹ ਹਲਕੇ ਨਾਲ ਸਬੰਧ ਰੱਖਦੇ ਹਨ। ਪਿਛਲੇ ਲੰਬੇ ਸਮੇਂ ਤੋਂ ਉਹ ਅਕਾਲੀ ਦਲ ਲਈ ਕੰਮ ਕਰ ਰਹੇ ਹਨ। ਪੰਜਾਬੀ ਸੰਗੀਤ ਜਗਤ ‘ਚ ਭੀਮ ਵੜੈਚ ਦਾ ਵੱਡਾ ਨਾਮ ਹੈ। ਪੰਜਾਬ ਦੇ ਤਮਾਮ ਕਲਾਕਾਰਾਂ ਦੇ ਨਾਲ ਉਨ੍ਹਾਂ ਦੀਆਂ ਕਾਫੀ ਨਜ਼ਦੀਕੀਆਂ ਹਨ ਤੇ ਕਲਾਕਾਰ ਉਨ੍ਹਾਂ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਾਫੀ ਸਤਿਕਾਰ ਦਿੰਦੇ ਹਨ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਸਰਗਰਮ ਰਹਿੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement