ਕਤਲ ਕਾਂਡ- ਅਜਮੇਰ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਹੀ ਰਿਮਾਂਡ 'ਤੇ ਲੈ ਗਈ ਦਿੱਲੀ ਪੁਲਿਸ
Published : Apr 29, 2021, 12:09 pm IST
Updated : Apr 29, 2021, 12:10 pm IST
SHARE ARTICLE
Lawrence Bishnoi
Lawrence Bishnoi

ਇਕ ਵਾਰ ਫਿਰ ਤੋਂ ਦੁਬਾਰਾ ਵਰੰਟ ਜਾਰੀ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਕੋਟਕਪੂਰਾ (ਗੁਰਿੰਦਰ ਸਿੰਘ): ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਦੇ ਕਤਲ ਦੇ ਮਾਮਲੇ ਵਿੱਚ ਨਾਮਜਦ ਰਾਜਸਥਾਨ ਦੀ ਹਾਈ ਸਕਿਊਰਟੀ ਅਜਮੇਰ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮੰਗਲਵਾਰ ਸੀਜੇਐੱਮ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ ਪਰ  ਜ਼ਿਲ੍ਹਾ ਫਰੀਦਕੋਟ ਦੀ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉਕਤ ਗੈਂਗਸਟਰ ਨੂੰ ਅਜਮੇਰ ਜੇਲ ਤੋਂ ਦਿੱਲੀ ਦੀ ਪੁਲਿਸ ਰਿਮਾਂਡ 'ਤੇ ਆਪਣੇ ਨਾਲ ਲੈ ਗਈ। ਹੁਣ ਉਸਦਾ ਇਕ ਵਾਰ ਫਿਰ ਤੋਂ ਦੁਬਾਰਾ ਵਰੰਟ ਜਾਰੀ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

Lawrence Bishnoi Lawrence Bishnoi

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਲਾਲ ਭਲਵਾਨ ਨੂੰ 18 ਫਰਵਰੀ ਨੂੰ ਜੁਬਲੀ ਸਿਨੇਮਾ ਚੌਂਕ ਫਰੀਦਕੋਟ ਵਿੱਚ ਦੋ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਅੰਧਾਧੁੰਦ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ। ਉਕਤ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿਸ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਉਕਤ ਕੇਸ ਵਿੱਚ ਨਾਮਜਦ ਕੀਤਾ ਹੋਇਆ ਹੈ। ਸੀਜੇਐਮ ਦੀ ਅਦਾਲਤ ਤੋਂ ਤਿੰਨ ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਏ ਜਾ ਚੁੱਕੇ ਹਨ।

arrestarrest

ਪਹਿਲਾਂ ਦੋ ਵਾਰੰਟ ਦੇ ਸਮੇਂ ਤੇ ਸੁਰੱਖਿਆ ਕਾਰਨਾ ਦੀ ਵਜਾ ਕਾਰਨ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਨਾ ਲਿਆਂਦਾ ਜਾ ਸਕਿਆ ਪਰ ਇਸ ਵਾਰ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਜਦੋਂ ਜਿਲਾ ਪੁਲਿਸ ਰਾਜਸਥਾਨ ਦੀ ਅਜਮੇਰ ਜੇਲ ਵਿੱਚ ਪਹੁੰਚੀ ਤਾਂ ਹੈਰਾਨ ਰਹਿ ਗਈ ਕਿਉਂਕਿ ਦਿੱਲੀ ਪੁਲਿਸ ਪਹਿਲਾਂ ਹੀ ਲਾਰੈਂਸ ਨੂੰ ਉੱਥੋਂ ਲਿਜਾ ਚੁੱਕੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement