ਰਾਜਾ ਵੜਿੰਗ ਦੀ ਅਫਸਰਸ਼ਾਹੀ ਨੂੰ ਚੇਤਾਵਨੀ, ‘ਜਦੋਂ ਕਾਨੂੰਨ ਕੰਮ ਕਰੇਗਾ, ਤੁਹਾਨੂੰ ਕੋਈ ਨਹੀਂ ਬਚਾ ਸਕੇਗਾ’
Published : Apr 29, 2022, 7:01 pm IST
Updated : Apr 29, 2022, 7:01 pm IST
SHARE ARTICLE
Raja Warring Warning To Bureaucracy
Raja Warring Warning To Bureaucracy

ਰਾਜਾ ਵੜਿੰਗ ਨੇ ਕਿਹਾ ਕਿ ਕੁਝ ਅਧਿਕਾਰੀ ਕਾਂਗਰਸੀਆਂ ਨਾਲ ਵਿਤਕਰਾ ਕਰ ਰਹੇ ਹਨ।



ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਨੌਕਰਸ਼ਾਹਾਂ ਨੂੰ ਚੇਤਾਵਨੀ ਦਿੱਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੁਝ ਅਧਿਕਾਰੀ ਕਾਂਗਰਸੀਆਂ ਨਾਲ ਵਿਤਕਰਾ ਕਰ ਰਹੇ ਹਨ। ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਜਦੋਂ ਕਾਨੂੰਨ ਕੰਮ ਕਰੇਗਾ, ਕੋਈ ਵੀ ਤੁਹਾਨੂੰ ਬਚਾ ਨਹੀਂ ਸਕੇਗਾ। ਮਾਨ ਸਰਕਾਰ ਨੇ ਪੰਜਾਬ ਦੀ ਪੁਲਿਸ ਅਤੇ ਅਫਸਰਸ਼ਾਹੀ ਨੂੰ ਕਾਫੀ ਹੱਦ ਤੱਕ ਬਦਲ ਦਿੱਤਾ ਹੈ। ਕਾਂਗਰਸ ਸਰਕਾਰ ਵੇਲੇ ਉੱਚ ਕੁਰਸੀਆਂ 'ਤੇ ਬਿਰਾਜਮਾਨ ਅਫਸਰਾਂ ਦੀਆਂ ਬਦਲੀਆਂ ਕਰ ਕੀਤੀਆਂ ਗਈਆਂ ਹਨ।

TweetTweet

ਰਾਜਾ ਵੜਿੰਗ ਨੇ ਟਵੀਟ ਕੀਤਾ, “ਪੁਲਿਸ/ਅਫ਼ਸਰਸ਼ਾਹੀ ਦੇ ਕੁਝ ਅਧਿਕਾਰੀ ਕਾਂਗਰਸੀ ਆਗੂਆਂ/ਵਿਧਾਇਕਾਂ ਪ੍ਰਤੀ ਭੇਦਭਾਵ ਕਰ ਰਹੇ ਹਨ। ਮੈਂ ਅਜਿਹੇ ਸਾਰੇ ਅਫਸਰਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ 'ਤੁਸੀਂ ਲੋਕ ਸੇਵਕ ਹੋ'। ਤੁਹਾਡੇ ਪੱਖਪਾਤ ਰਵੱਈਏ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਜਦੋਂ ਕਾਨੂੰਨੀ ਕਾਰਵਾਈ ਹੋਵੇਗੀ ਤਾਂ ਕੋਈ ਤੁਹਾਨੂੰ ਨਹੀਂ ਬਚਾ ਸਕੇਗਾ”।

Raja Warring Raja Warring

ਦੱਸ ਦੇਈਏ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਵੇਲੇ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਲਾਲ ਡਾਇਰੀ ਸੁਰਖੀਆਂ ਵਿਚ ਰਹੀ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਇਸ ਡਾਇਰੀ ਵਿਚ ਧੱਕੇਸ਼ਾਹੀ ਕਰਨ ਵਾਲੇ ਅਫਸਰਾਂ ਦੇ ਨਾਂ ਲਿਖੇ ਗਏ ਹਨ। ਸਰਕਾਰ ਆਉਣ 'ਤੇ ਇਹਨਾਂ ਦਾ ਹਿਸਾਬ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement