Punjab News: ਸੜਕ ’ਤੇ ਬਣੇ ਗੇਟ ਨਾਲ ਟਕਰਾਈ ਬੱਸ; 15 ਯਾਤਰੀ ਹੋਏ ਜ਼ਖ਼ਮੀ
Published : Apr 29, 2024, 11:26 am IST
Updated : Apr 29, 2024, 11:26 am IST
SHARE ARTICLE
Bus collided with gate; 15 passengers injured
Bus collided with gate; 15 passengers injured

ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

Punjab News:  ਬਰਨਾਲਾ ਵਿਚ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ 15 ਵਿਅਕਤੀ ਜ਼ਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਬਰਨਾਲਾ ਇਲਾਕੇ ਤੋਂ ਸਪੈਸ਼ਲ ਬੱਸ ਨੇ ਡੇਰਾ ਸਿਰਸਾ ਜਾਣਾ ਸੀ। ਇਹ ਬੱਸ ਅਨਾਜ ਮੰਡੀ ਤੋਂ ਬੱਸ ਸਟੈਂਡ ਨੂੰ ਜੋੜਨ ਵਾਲੀ ਸੜਕ 'ਤੇ ਬਣੇ ਇਕ ਗੇਟ ਨਾਲ ਟਕਰਾ ਗਈ।

ਇਹ ਗੇਟ ਕੁੱਝ ਦਿਨ ਪਹਿਲਾਂ ਅਨਾਜ ਮੰਡੀ ਵੱਲ ਜਾਣ ਵਾਲੀਆਂ ਬੱਸਾਂ ਨੂੰ ਰੋਕਣ ਲਈ ਬਣਾਇਆ ਗਿਆ ਸੀ। ਇਸ ਦੀ ਉਚਾਈ ਘੱਟ ਰੱਖੀ ਗਈ ਹੈ ਤਾਂ ਜੋ ਇਥੋਂ ਸਿਰਫ਼ ਟੈਕਸੀ ਅਤੇ ਮੋਟਰਸਾਈਕਲ ਆਦਿ ਹੀ ਲੰਘ ਸਕਣ। ਇਸ ਹਾਦਸੇ ਕਾਰਨ ਬੱਸ ਦੇ ਚਾਰੇ ਪਾਸੇ ਦੇ ਸ਼ੀਸ਼ੇ ਟੁੱਟ ਗਏ।

ਜ਼ਖ਼ਮੀ ਲਾਭ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ, ਕਰਮਜੀਤ ਕੌਰ ਨੇ ਦਸਿਆ ਕਿ ਉਨ੍ਹਾਂ  ਨੇ ਬੱਸ ਚਾਲਕ ਨੂੰ ਰੋਕਿਆ ਸੀ ਕਿ ਬੱਸ ਇਥੋਂ ਨਹੀਂ ਜਾ ਸਕਦੀ ਪਰ ਫਿਰ ਵੀ ਉਸ ਨੇ ਲਾਪਰਵਾਹੀ ਵਰਤੀ ਜਿਸ ਕਾਰਨ ਕਰੀਬ 15 ਲੋਕ ਜ਼ਖਮੀ ਹੋ ਗਏ।

ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ੋਰਦਾਰ ਟੱਕਰ ਕਾਰਨ 3 ਫੁੱਟ ਚੌੜਾ ਸਰੀਆ ਅਤੇ ਕੰਕਰੀਟ ਦਾ ਬਣਿਆ ਖੰਭਾ ਉਖੜ ਗਿਆ। ਪੁਲਿਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ।

(For more Punjabi news apart from Bus collided with gate; 15 passengers injured, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement