Moga News : ਕੈਂਟਰ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੁਚਲਿਆ ,ਇਲਾਜ ਦੌਰਾਨ ਹੋਈ ਮੌਤ
Published : Apr 29, 2024, 7:49 pm IST
Updated : Apr 29, 2024, 7:49 pm IST
SHARE ARTICLE
 Road Accident
Road Accident

ਕੈਂਟਰ ਚਾਲਕ ਕੈਂਟਰ ਸਮੇਤ ਮੌਕੇ ਤੋਂ ਫਰਾਰ

Moga News : ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਗੰਗਾ ਰਿਜ਼ੋਰਟ ਨੇੜੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਅਣਪਛਾਤੇ ਕੈਂਟਰ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਪਿੰਡ ਰਾਜਿਆਣਾ ਵਾਸੀ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਸਬੰਧੀ ਥਾਣਾ ਬਾਘਾ ਪੁਰਾਣਾ ਵਿੱਚ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਰਾਜਿਆਣਾ 'ਚ ਰਹਿਣ ਵਾਲੇ ਅਵਤਾਰ ਸਿੰਘ ਦੀ ਪਤਨੀ ਕੁਲਦੀਪ ਕੌਰ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਪਤੀ ਅਵਤਾਰ ਸਿੰਘ ਜੋ ਕਿ ਪੈਦਲ ਘਰ ਵੱਲ ਆ ਰਿਹਾ ਸੀ, ਨੂੰ ਗੰਗਾ ਰਿਜ਼ੋਰਟ ਨੇੜੇ ਤੇਜ਼ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਕੈਂਟਰ ਚਾਲਕ ਕੈਂਟਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਅਵਤਾਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਕੁਲਦੀਪ ਕੌਰ ਦੀ ਸ਼ਿਕਾਇਤ ’ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement