ਖ਼ਬਰਾਂ |

ਤਾਜ਼ਾ |

Punjab Weather Update: ਪੰਜਾਬ ਵਿਚ ਅੱਜ ਦਿਨ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ

By : GAGANDEEP

Published : Apr 29, 2024, 9:39 am IST
Updated : Apr 29, 2024, 11:41 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅਗਲੇ ਦੋ ਦਿਨ ਮੀਂਹ ਪੈਣ ਦਾ ਅਲਰਟ ਜਾਰੀ

Punjab Weather Update News in punjabi: ਪੰਜਾਬ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪੰਜਾਬ ਵਾਸੀਆਂ ਨੂੰ ਹੁਮਸ ਭਰੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪੰਜਾਬ ਵਿਚ ਕੱਲ੍ਹ ਤੋਂ ਭਾਰੀ ਮੀਂਹ ਦੇ ਨਾਲ ਤੇਜ਼ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। 

ਇਹ ਵੀ ਪੜ੍ਹੋ: Health News: ਪਪੀਤੇ ਦਾ ਰਸ ਸਿਰਦਰਦ ਅਤੇ ਕਬਜ਼ ਦੇ ਰੋਗਾਂ ਨੂੰ ਕਰਦੈ ਠੀਕ

ਮੌਸਮ ਵਿਭਾਗ ਨੇ 30 ਅਪ੍ਰੈਲ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।  ਅੱਜ ਵੀ ਸਵੇਰ ਤੋਂ ਕਈ ਇਲਾਕਿਆਂ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕਈ ਥਾਵਾਂ ਤੇ ਠੰਢੀਆਂ ਹਵਾਵਾਂ ਨਾਲ ਹਲਕੀ ਬੂੰਦਾਂ ਬਾਂਦੀ ਹੋ ਰਹੀ ਹੈ।

ਇਹ ਵੀ ਪੜ੍ਹੋ: Farming News: ਕਿਵੇਂ ਕਰੀਏ ਤੋਰੀਏ ਅਤੇ ਗੋਭੀ ਸਰ੍ਹੋਂ ਦੀ ਖੇਤੀ

ਵਿਭਾਗ ਮੁਤਾਬਕ 29 ਅਪ੍ਰੈਲ ਮਤਲਬ ਕਿ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ 30 ਅਪ੍ਰੈਲ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਰਹੱਦੀ ਇਲਾਕਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸ਼ਹਿਰੀ ਇਲਾਕਿਆਂ 'ਚ ਆਮ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਬਦਲਦੇ ਮੌਸਮ ਦਾ ਅਸਰ ਤਾਪਮਾਨ 'ਤੇ ਵੀ ਸਾਫ਼ ਨਜ਼ਰ ਆ ਰਿਹਾ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਅਤੇ ਘੱਟ ਤੋਂ ਘੱਟ 18.1 ਡਿਗਰੀ ਦਰਜ ਕੀਤਾ ਗਿਆ।

ਇਹ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 23.6 ਡਿਗਰੀ ਅਤੇ ਜਲੰਧਰ ਦਾ 22.2 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਪਹਿਲਾਂ ਤਾਪਮਾਨ ਵਧ ਰਿਹਾ ਸੀ। ਨਾਲ ਹੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਏ.ਸੀ ਅਤੇ ਕੂਲਰ ਆਦਿ ਚਲਾਉਣੇ ਪਏ ਸਨ। ਮੌਸਮ ਵਿਭਾਗ ਮੁਤਾਬਕ ਇਸ ਮੌਸਮ ਨੂੰ ਲੈ ਕੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਜੋ ਅਸੀਂ ਆਪਣੇ ਆਪ ਨੂੰ ਬਚਾ ਸਕੀਏ।

(For more Punjabi news apart from Punjab Weather Update News in punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM
Advertisement