ਖ਼ਬਰਾਂ |

ਤਾਜ਼ਾ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਵੱਡਾ ਫੇਰਬਦਲ
Published : Apr 29, 2026, 6:49 am IST
Updated : Apr 29, 2026, 7:41 am IST
SHARE ARTICLE
photo
photo

ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਤਬਾਦਲੇ

ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਕੀ ਕੁਸ਼ਲਤਾ ਦੇ ਲਿਹਾਜ਼ ਨਾਲ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਹੈ। ਇਸ ਤਹਿਤ ਜਿੱਥੇ ਸ਼੍ਰੋਮਣੀ ਕਮੇਟੀ ਦੇ ਮਹੱਤਵਪੂਰਨ ਵਿਭਾਗ ਸੈਕਸ਼ਨ-85 ਦਾ ਪ੍ਰਬੰਧ ਹੁਣ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੇਖਣਗੇ ਅਤੇ ਗੁਰਿੰਦਰ ਸਿੰਘ ਮਥਰੇਵਾਲ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਹੋਣਗੇ।

 ਉੱਥੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਲਗਪਗ 2 ਸਾਲ 10 ਮਹੀਨੇ ਦੇ ਕਾਰਜਕਾਲ ਤੋਂ ਬਾਅਦ ਵਧੀਕ ਸਕੱਤਰ ਅਕਾਊਂਟਸ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਪਬਲੀਕੇਸ਼ਨ ਬਣਾ ਦਿੱਤੇ ਗਏ ਹਨ। ਉਨ੍ਹਾਂ ਦੀ ਜਗ੍ਹਾ ਮੇਜਰ ਸਿੰਘ ਇੰਚਾਰਜ ਅਮਲਾ ਨੂੰ ਜਨਰਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਲਾਇਆ ਗਿਆ ਹੈ।

 ਮੇਜਰ ਸਿੰਘ ਲਗਪਗ 30 ਸਾਲ ਵੱਖ-ਵੱਖ ਗੁਰਦੁਆਰਿਆਂ ਦੇ ਮੈਨੇਜਰ ਅਤੇ ਪਿਛਲੇ ਤਿੰਨ ਸਾਲ ਤੋਂ ਇੰਚਾਰਜ ਅਮਲਾ ਵਜੋਂ ਕੰਮ ਕਰ ਰਹੇ ਸਨ। ਮੀਤ ਸਕੱਤਰ  ਜਸਵਿੰਦਰ ਸਿੰਘ ਜੱਸੀ ਅਤੇ ਸਬ-ਆਫਿਸ ਚੰਡੀਗੜ੍ਹ ਦੇ ਮੀਤ ਸਕੱਤਰ ਲਖਬੀਰ ਸਿੰਘ ਨੂੰ ਪਦਉਨਤ ਕਰਕੇ ਵਧੀਕ ਸਕੱਤਰ ਬਣਾ ਦਿੱਤਾ ਗਿਆ ਹੈ। ਜੱਸੀ ਨੂੰ ਸੈਕਸ਼ਨ- 85 ਦਿੱਤਾ ਗਿਆ ਜਦਕਿ ਸ. ਲਖਬੀਰ ਸਿੰਘ ਸਬ-ਆਫਿਸ ਚੰਡੀਗੜ੍ਹ ਦੇ ਕੰਮਕਾਜ ਹੀ ਵੇਖਣਗੇ। ਇਸੇ ਤਰ੍ਹਾਂ ਸ. ਆਜਾਦਦੀਪ ਸਿੰਘ ਇੰਚਾਰਜ਼ ਟਰੱਸਟ ਨੂੰ ਮੀਤ ਸਕੱਤਰ ਟਰੱਸਟ ਵਿਭਾਗ, ਸਤਨਾਮ ਸਿੰਘ ਰਿਆੜ ਮੈਨੇਜਰ ਜਾਇਦਾਦਾਂ ਸ੍ਰੀ ਦਰਬਾਰ ਸਾਹਿਬ ਨੂੰ ਮੀਤ ਸਕੱਤਰ ਫਲਾਇੰਗ ਫਲਾਇੰਗ, ਗੁਰਮੀਤ ਸਿੰਘ ਮੁਕਤਸਰੀ ਨੂੰ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਬਣਾਇਆ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement