ਫਤਿਹਗੜ੍ਹ ਚੂੜੀਆਂ 'ਚ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਦੋਸ਼ੀ ਗ੍ਰਿਫ਼ਤਾਰ
Published : May 29, 2020, 1:27 pm IST
Updated : May 29, 2020, 1:38 pm IST
SHARE ARTICLE
file photo
file photo

ਕੁੱਝ ਰਾਹਗੀਰਾਂ ਨੇ ਅਕਾਲ ਤਖ਼ਤ 'ਤੇ ਕੀਤੀ ਸੀ ਸ਼ਿਕਾਇਤ

ਬਟਾਲਾ: ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਦਸ਼ਮੇਸ਼ ਨਗਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮੰਦਭਾਗੀ ਘਟਨਾ ਦਾ ਉਸ ਸਮੇਂ ਪਤਾ ਚੱਲਿਆ।

photophoto

ਜਦੋਂ ਰਸਤੇ ਤੋਂ ਲੰਘ ਰਹੇ ਰਾਹਗੀਰਾਂ ਦੀ ਨਜ਼ਰ ਮੁਲਜ਼ਮ ਬਲਵਿੰਦਰ ਸਿੰਘ 'ਤੇ ਪਈ ਜੋ ਘਰ ਦੇ ਬਾਹਰ ਰੱਦੀ ਕਾਗਜ਼ਾਂ ਦੇ ਨਾਲ ਗੁਟਕਾ ਸਾਹਿਬ ਦੇ ਅੰਗ ਜਲਾ ਰਿਹਾ ਸੀ।

photophoto

ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਨੂੰ ਇਸ ਸਬੰਧੀ ਸੂਚਿਤ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

photophoto

ਇਸ ਸਬੰਧੀ ਗੱਲਬਾਤ ਕਰਦਿਆਂ ਧਰਮ ਪ੍ਰਚਾਰਕ ਜਗਦੇਵ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਮਾਮਲੇ ਵਿਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟ ਕੀਤੀ।

photophoto

ਉਧਰ ਡੀਐਸਪੀ ਬਲਬੀਰ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੁਲਿਸ ਨੇ ਇਸ ਸਬੰਧੀ ਜਾਂਚ ਕਰਕੇ ਤਿੰਨ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

ਦੱਸ ਦਈਏ ਕਿ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦੀ ਇਸ ਮੰਦਭਾਗੀ ਘਟਨਾ ਨਾਲ ਇਲਾਕੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਅਤੇ ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement