Jalandhar News : ਜਲੰਧਰ ਦੇ ਭੋਗਪੁਰ ਇਲਾਕੇ 'ਚ AGTF ਨੇ ਮੁਕਾਬਲੇ ਤੋਂ ਗੈਂਗਸਟਰ ਰੋਹਿਤ ਨੂੰ ਕੀਤਾ ਗ੍ਰਿਫ਼ਤਾਰ
Published : May 29, 2024, 8:46 pm IST
Updated : May 29, 2024, 9:03 pm IST
SHARE ARTICLE
Gangster Rohit Rana
Gangster Rohit Rana

ਕਠੂਆ 'ਚ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਗੈਂਗਸਟਰ

Jalandhar News : ਜਲੰਧਰ ਦੇ ਭੋਗਪੁਰ ਇਲਾਕੇ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਹਾਤੀ ਪੁਲੀਸ ਅਤੇ AGTF ਦੀ ਟੀਮ ਨੇ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਥਾਣਾ ਭੋਗਪੁਰ ਲਿਆਂਦਾ ਗਿਆ ਹੈ। ਪੁਲਿਸ ਗੈਂਗਸਟਰ ਤੋਂ ਪੁੱਛਗਿੱਛ ਕਰ ਰਹੀ ਹੈ। 

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਗੈਂਗਸਟਰ ਰੋਹਿਤ ਜੰਮੂ ਦਾ ਰਹਿਣ ਵਾਲਾ ਹੈ ਅਤੇ ਜੰਮੂ ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਗੈਂਗਸਟਰ ਦੇ ਮੋਬਾਈਲ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਥਾਣਾ ਭੋਗਪੁਰ ਦੇ ਅਦੀਨ ਪਿੰਡ ਮੁਮੰਦਪੁਰ 'ਚ ਪੁਲਿਸ ਨੇ ਗੈਂਗਸਟਰ ਨੂੰ ਘੇਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਕਈ ਕੇਸ ਦਰਜ ਹਨ।

 ਸਬ-ਇੰਸਪੈਕਟਰ ਦੀਪਕ ਸ਼ਰਮਾ ਦੇ ਕਾਤਲ ਕੇਸ 'ਚ ਲੋੜੀਂਦਾ ਸੀ ਗੈਂਗਸਟਰ 

ਜੰਮੂ ਦੇ ਕਠੂਆ 'ਚ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਰੋਹਿਤ ਰਾਣਾ ਨੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ ਅਤੇ ਫਿਰ ਇੱਕ ਘਰ ਵਿੱਚ ਲੁਕ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਘਰ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਪੁਲਿਸ ਮੁਕਾਬਲੇ ਤੋਂ ਬਾਅਦ ਰੋਹਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੈਂਗਸਟਰ ਰੋਹਿਤ ਰਾਣਾ ਦੀ ਲੱਤ 'ਤੇ ਸੱਟ ਲੱਗੀ ਹੈ।

 

 

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement