Punjab News: ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੇ ਵੱਡੇ ਖੁਲਾਸੇ
Published : May 29, 2025, 8:42 pm IST
Updated : May 29, 2025, 8:42 pm IST
SHARE ARTICLE
Punjab News: Sukhjinder Singh Randhawa made big revelations about drugs in Punjab
Punjab News: Sukhjinder Singh Randhawa made big revelations about drugs in Punjab

ਕਿਹਾ, 'ਕੈਪਟਨ ਅਮਰਿੰਦਰ ਸਿੰਘ ਸੋਹੰ ਖਾ ਕੇ ਮੁਕਰ ਗਿਆ'

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਰੰਧਾਵਾ ਨੇ ਕਿਹਾ ਹੈ ਕਿ ਮੈਨੂੰ 3 ਦਿਨ ਸਿਰਫ਼ ਜਿੰਮੇਵਾਰੀ ਮਿਲੀ ਸੀ ਉਦੋਂ ਹੀ ਬਿਕਰਮ ਮਜੀਠੀਆ ਉੱਤੇ ਕਾਰਵਾਈ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ 3 ਸਾਲ ਹੋ ਗਏ ਹਨ ਇਹ ਕੀ ਕਰ ਰਹੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਿਰੰਦਰ ਨੇ ਵੀ ਗੁਟਕਾ ਸਾਹਿਬ ਦੀ ਝੂਠੀ ਸੋਹੰ ਖਾਂਧੀ ਸੀ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਦੇਵਾਂਗਾ। ਰੰਧਾਵਾ ਨੇ ਕਿਹਾ ਹੈ ਕਿ ਗੁਰੂ ਦੀ ਝੂਠੀ ਸੋਹੰ ਖਾ ਫਿਰ ਅੱਜ ਕਿੱਥੇ ਬੈਠਾ ਹੈ। ਸੁਖਜਿੰਦਰ ਰੰਧਾਵਾਂ ਨੇ ਕਿਹਾ ਹੈ ਕਿ ਜਿਨ੍ਹਾਂ ਤੋਂ ਨਸ਼ਾ ਫੜਿਆ ਹੁੰਦਾ ਹੈ ਉਨ੍ਹਾਂ ਦੀ ਇੰਟਰਵਿਊ ਲਵੋ ਫਿਰ ਸੱਚ ਪਤਾ ਲੱਗੇਗਾ।ਰੰਧਾਵਾ ਨੇ ਕਿਹਾ ਹੈ ਕਿ ਨਸ਼ੇ ਦਾ ਲੱਕ ਤੋੜਨ ਲਈ ਸਰਹੱਦਾਂ ਉੱਤੇ ਸਖ਼ਤੀ ਕਰਨੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ ਨਸ਼ੇ ਦੇ ਵੱਡੇ ਵਪਾਰੀਆਂ ਨੂੰ ਕਾਬੂ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਾਰੇ ਨਸ਼ੇ ਬੰਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਚੀਨ ਵਾਲਿਆ ਨੇ ਅਫੀਮ ਬੰਦ ਕੀਤੀ ਫਿਰ ਹੀ ਤਰੱਕੀ ਕੀਤੀ ਹੈ। ਰੰਧਾਵਾ ਨੇ ਕਿਹਾ ਹੈ ਕਿ ਭਾਖੜਾ ਡੈਮ ਉੱਤੇ ਜਾ ਕੇ ਕੌਣ ਡਰਾਮੇ ਕਰ ਰਿਹਾ ਹੈ ਇਹ ਵੀ ਸਾਰਿਆ ਦੇ ਸਾਹਮਣੇ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਦਿਆ ਉੱਤੇ ਇਕੱਠੇ ਹੋਣ ਦੀ ਜ਼ਰੂਰਤ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement