ਕਾਂਗਰਸ ਵਿਚ ਅਸਤੀਫ਼ਿਆਂ ਦਾ ਦੌਰ ਜਾਰੀ, ਪ੍ਰਤਾਪ ਸਿੰਘ ਬਾਜਵਾ ਨੇ ਦਿਤਾ ਅਸਤੀਫ਼ਾ
Published : Jun 29, 2019, 9:12 pm IST
Updated : Jun 29, 2019, 9:12 pm IST
SHARE ARTICLE
Partap Singh Bajwa
Partap Singh Bajwa

ਕਾਂਗਰਸ ਦੇ ਵਿਦੇਸ਼ੀ ਮਾਮਲਿਆਂ ਬਾਰੇ ਇੰਚਾਰਜ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ

ਚੰਡੀਗਡ਼੍ਹ: ਰਾਜ ਸਭਾ ਦੇ ਮੌਜੂਦਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੀ ਹਾਰ ਕਾਰਨ ਪਾਰਟੀ ਦੇ ਵਿਦੇਸ਼ ਮਾਮਲਿਆਂ ਬਾਰੇ ਉੱਚ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਉਨ੍ਹਾਂ ਸੂਬੇ ’ਚ ਉਮੀਦ ਮੁਤਾਬਿਕ ਪਾਰਟੀ ਨੂੰ ਮਿਸ਼ਨ-13 ’ਚ ਸਫ਼ਲਤਾ ਨਾ ਮਿਲਣ ਦੇ ਮਾਮਲੇ ’ਚ ਨੈਤਿਕ ਤੌਰ ’ਤੇ ਜ਼ਿੰਮਵਾਰੀ ਲਈ ਹੈ।

ਉਨ੍ਹਾਂ ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਰਾਹੀਂ ਭੇਜੇ ਗਏ ਅਸਤੀਫ਼ੇ ’ਚ ਰਾਹੁਲ ਗਾਂਧੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈ ਕੇ ਅਗਵਾਈ ਸੰਭਾਲਣ ਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਪੁਨਰਗਠਨ ਕਰ ਕੇ ਨਵਾਂ ਢਾਂਚਾ ਬਣਾਉਣ। ਉਨ੍ਹਾਂ ਰਾਹੁਲ ਗਾਂਧੀ ਦੇ ਵਿਚਾਰ ਦਾ ਸਮਰਥਨ ਕਰਦਿਆਂ ਕਿਹਾ ਕਿ ਪਾਰਟੀ ਦੀ ਹੋਈ ਵੱਡੀ ਹਾਰ ਲਈ ਸਮੁੱਚੀ ਲੀਡਰਸ਼ਿਪ ਨੂੰ ਜ਼ਿੰਮੇਵਾਰੀ ਕਬੂਲ ਕਰ ਕੇ ਅਹੁਦੇ ਛੱਡ ਦੇਣੇ ਚਾਹੀਦੇ ਹਨ।

ਇਸ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਤੋਂ ਆਗੂਆਂ ਨੂੰ ਸਬਕ ਲੈਣਾ ਚਾਹੀਦਾ ਹੈ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਨੈਤਿਕ ਜ਼ਿੰਮੇਵਾਰੀ ਕਬੂਲਦਿਆਂ ਹਾਰ ਲਈ ਅਸਤੀਫ਼ਾ ਦਿਤਾ। ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਨੂੰ ਚਾਹੀਦਾ ਹੈ ਕਿ ਉਹ ਹੁਣ ਪਾਰਟੀ ਕਾਡਰ ’ਚੋਂ ਨਿਰਾਸ਼ਾ ਦੂਰ ਕਰਨ ਲਈ ਅਸਤੀਫ਼ਾ ਵਾਪਸ ਲੈ ਕੇ ਅਗਵਾਈ ਸੰਭਾਲਣ ਤੇ ਉਨ੍ਹਾਂ ਨੂੰ ਪਾਰਟੀ ’ਚ ਉਪਰ ਤੋਂ ਹੇਠਾਂ ਤੱਕ ਤਬਦੀਲੀ ਕਰ ਕੇ ਸੰਗਠਨ ਨੂੰ ਨਵੀਂ ਦਿਸ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਪੈਦਾ ਹੋਏ ਸੰਕਟ ਨੂੰ ਦੂਰ ਕਰਨ ਲਈ ਸੰਗਠਨ ਦਾ ਪੂਰੀ ਤਰ੍ਹਾਂ ਪੁਨਰਗਠਨ ਜ਼ਰੂਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement