ਵੀਡੀਉ ਕਾਨਫ਼ਰੰਸ ਰਾਹੀਂ 6 ਡੇਰਾ ਪ੍ਰੇਮੀਆਂ ਦੀ 8 ਜੁਲਾਈ ਤਕ ਵਧਾਈ ਅਦਾਲਤੀ ਹਿਰਾਸਤ
Published : Jun 29, 2021, 10:12 am IST
Updated : Jun 29, 2021, 10:12 am IST
SHARE ARTICLE
Dera Lovers
Dera Lovers

6 ਡੇਰਾ ਪ੍ਰੇਮੀ ਕੇਂਦਰੀ ਮਾਡਰਨ ਜੇਲ ਫ਼ਰੀਦਕੋਟ ’ਚ ਨਜ਼ਰਬੰਦ ਹਨ,

ਕੋਟਕਪੂਰਾ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਮਾਮਲੇ ਵਿਚ ਐਸਆਈਟੀ (ਸਿੱਟ) ਵਲੋਂ ਗਿ੍ਰਫ਼ਤਾਰ ਕੀਤੇ 6 ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 8 ਜੁਲਾਈ ਤਕ ਵੱਧ ਗਈ ਹੈ।  ਡੇਰਾ ਪ੍ਰੇਮੀਆਂ ਸੁਖਵਿੰਦਰ ਸਿੰਘ, ਸ਼ਕਤੀ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ ਅਤੇ ਰਣਜੀਤ ਸਿੰਘ, ਜੋ ਕੇਂਦਰੀ ਮਾਡਰਨ ਜੇਲ ਫ਼ਰੀਦਕੋਟ ’ਚ ਨਜ਼ਰਬੰਦ ਹਨ, ਨੂੰ ਵੀਡੀੳ ਕਾਨਫ਼ਰੰਸ ਰਾਹੀਂ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ 8 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿਤੇ ਹਨ। 

Bargari kandBargari kand

ਇਹ ਵੀ ਪੜ੍ਹੋ -  84 ਸਾਲਾਂ ਬਾਅਦ ਕੈਨੇਡਾ ਤੇ ਅਮਰੀਕਾ ਵਿਚ ਗਰਮੀ ਨੇ ਤੋੜਿਆ ਰਿਕਾਰਡ

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ ਨੂੰ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਆਈ.ਜੀ. ਐਸਪੀਐਸ ਪਰਮਾਰ ਨੂੰ ਉਕਤ ਟੀਮ ਦਾ ਮੁਖੀ ਨਿਯੁਕਤ ਕੀਤਾ ਹੈ। ਆਈ.ਜੀ. ਪਰਮਾਰ ਵਲੋਂ ਪੜਤਾਲ ਦੌਰਾਨ ਸੁਖਵਿੰਦਰ ਸਿੰਘ, ਸ਼ਕਤੀ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ ਅਤੇ ਰਣਜੀਤ ਸਿੰਘ ਨੂੰ 16 ਮਈ ਨੂੰ ਸਰਜੀਕਲ ਸਟਰਾਈਕ ਨਾਂਅ ਦੀ ਇਕ ਮੁਹਿੰਮ ਤਹਿਤ ਗਿ੍ਰਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੜਾਅ ਦਰ ਪੜਾਅ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕਰਨ ਉਪਰੰਤ ਸਾਹਮਣੇ ਆਇਆ ਸੀ

Ram Rahim

ਇਹ ਵੀ ਪੜ੍ਹੋ -  ਪਾਕਿਸਤਾਨ : ਫ਼ੋਨ ’ਤੇ 5 ਮਿੰਟ ਤੋਂ ਜ਼ਿਆਦਾ ਗੱਲ ਕਰਨ ’ਤੇ ਲੱਗੇਗਾ ਟੈਕਸ

ਕਿ ਡੇਰਾ ਸਿਰਸਾ ਦੇ ਪੈਰੋਕਾਰਾਂ ਅਰਥਾਤ ਡੇਰਾ ਪ੍ਰੇਮੀਆਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਥਿਤ ਅਪਮਾਨ ਦਾ ਬਦਲਾ ਲੈਣ ਲਈ ਬੇਅਦਬੀ ਕਾਂਡ ਦੀ ਘਟਨਾ ਨੂੰ ਅੰਜਾਮ ਦਿਤਾ ਸੀ ਅਤੇ ਇਤਰਾਜ਼ਯੋਗ ਪੋਸਟਰ ਸਬੰਧੀ ਫੋਰੈਂਸਿਕ ਲੈਬ ਦੀ ਰੀਪੋਰਟ ਅਜੇ ਤਕ ਨਹੀਂ ਆਈ, ਜਿਸ ਕਰ ਕੇ ਹਾਲੇ ਅਦਾਲਤ ਵਿਚ ਚਲਾਨ ਪੇਸ਼ ਨਹੀਂ ਕੀਤਾ ਗਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement