ਸਾਬਕਾ ਅਕਾਲੀ ਵਿਧਾਇਕ ਵਲੋਂ ਲਾਏ ਦੋਸ਼ਾਂ ਦਾ ਕਾਂਗਰਸੀ ਆਗੂਆਂ ਨੇ ਦਿਤਾ ਠੋਕਵਾਂ ਜਵਾਬ
Published : Jun 29, 2021, 1:04 am IST
Updated : Jun 29, 2021, 1:04 am IST
SHARE ARTICLE
image
image

ਸਾਬਕਾ ਅਕਾਲੀ ਵਿਧਾਇਕ ਵਲੋਂ ਲਾਏ ਦੋਸ਼ਾਂ ਦਾ ਕਾਂਗਰਸੀ ਆਗੂਆਂ ਨੇ ਦਿਤਾ ਠੋਕਵਾਂ ਜਵਾਬ

ਬਠਿੰਡਾ, 28 ਜੂਨ (ਸੁਖਜਿੰਦਰ ਮਾਨ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਕਾਂਗਰਸੀ ਆਗੂ ਜੈਜੀਤ ਜੌਹਲ ’ਤੇ ਮਾਈਨਿੰਗ ਕਰਵਾਏ ਜਾਣ ਦੇ ਲਾਏ ਦੋਸ਼ਾਂ ਦਾ ਕਾਂਗਰਸੀ ਆਗੂਆਂ ਨੇ ਠੋਕਵਾਂ ਜਵਾਬ ਦਿੱਤਾ ਹੈ।
ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ ਅਤੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ  ਸਰੂਪ ਚੰਦ ਸਿੰਗਲਾ ਅਕਾਲੀ ਦਲ ਤੇ ਆਪਣੀ ਲਗਾਤਾਰ ਡਿੱਗ ਰਹੀ ਸਾਖ਼ ਨੂੰ ਬਚਾਉਣ ਲਈ ਵਿੱਤ ਮੰਤਰੀ ਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਉਪਰ ਝੂਠੇ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਸਰੂਪ ਚੰਦ ਸਿੰਗਲਾ ਇਸ ਕਦਰ ਬੁਖਲਾਹਟ ਵਿੱਚ ਆ ਗਿਆ ਹੈ ਕਿ ਉਸ ਨੂੰ ਥਰਮਲ ਦੀ ਰਾਖ ਅਤੇ ਸੈਂਡ ਵਿਚ ਫਰਕ ਦਾ ਵੀ ਪਤਾ ਨਹੀਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਅੰਦਰ ਬਣ ਰਹੀਆਂ ਸੜਕਾਂ ਅਤੇ ਲੱਗ ਰਹੀਆਂ ਇੰਟਰਲਾਕਿੰਗ ਟਾਇਲਾਂ ਵਿਚ ਵਧੀਆ ਕੁਆਲਿਟੀ ਦਾ ਸੈਂਡ ਵਰਤਿਆ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਜਦੋਂ ਥਰਮਲ ਪਲਾਂਟ ਵਿੱਚ ਸੈਂਡ ਹੈ ਹੀ ਨਹੀਂ ਤਾਂ ਫਿਰ ਮਾਈਨਿੰਗ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਭਾਜਪਾ ਸਰਕਾਰ ਸਮੇਂ ਅਕਾਲੀ ਆਗੂਆਂ ਦੀਆਂ ਫੈਕਟਰੀਆਂ ਵਿੱਚੋਂ ਲਿਆ ਕੇ ਘਟੀਆ ਟਾਈਲਾਂ ਲਗਾਈਆਂ ਜਾਂਦੀਆਂ ਸਨ ਜਦੋਂ ਕਿ ਮੌਜੂਦਾ ਸਮੇਂ ਕਿਸੇ ਕਾਂਗਰਸੀ ਆਗੂ ਦੀ ਪਹਿਲਾਂ ਵਾਲੀ ਫੈਕਟਰੀ ਨਹੀਂ ਹੈ। 
ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਬਕਾ ਅਕਾਲੀ ਵਿਧਾਇਕ ਝੂਠੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਜ਼ਰੂਰ ਫੇਰ ਲੈਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਅੜਿੱਕਾ ਡਾਹੁਣ ਤੇ ਬਠਿੰਡਾ ਸ਼ਹਿਰ ਦੇ ਲੋਕ ਸਰੂਪ ਚੰਦ ਸਿੰਗਲਾ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਇਸ ਖ਼ਬਰ ਨਾਲ ਸਬੰਧਤ ਫੋਟੋ 28 ਬੀਟੀਆਈ 02 ਵਿਚ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement