Weather Update: ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, ਤੇਜ਼ ਹਵਾਵਾਂ ਨਾਲ ਸ਼ੁਰੂ ਹੋਈ ਬਾਰਿਸ਼
Published : Jun 29, 2022, 12:13 pm IST
Updated : Jun 29, 2022, 12:13 pm IST
SHARE ARTICLE
Rain
Rain

ਚੰਡੀਗੜ੍ਹ-ਮੁਹਾਲੀ ਦੀ ਗੱਲ ਕਰੀਏ ਤਾਂ ਸਵੇਰੇ ਅੱਠ ਵਜੇ ਪੂਰੇ ਸ਼ਹਿਰ ਵਿਚ ਹਨੇਰਾ ਛਾ ਗਿਆ।


ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿਚ ਬੁੱਧਵਾਰ ਸਵੇਰੇ ਹੀ ਮੌਸਮ ਸੁਹਾਵਣਾ ਹੋ ਗਿਆ। ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ 'ਚ ਸਵੇਰ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਦਫਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ-ਮੁਹਾਲੀ ਦੀ ਗੱਲ ਕਰੀਏ ਤਾਂ ਸਵੇਰੇ ਅੱਠ ਵਜੇ ਪੂਰੇ ਸ਼ਹਿਰ ਵਿਚ ਹਨੇਰਾ ਛਾ ਗਿਆ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ।

RainRain

ਵਾਹਨ ਚਾਲਕਾਂ ਨੂੰ ਸਵੇਰੇ ਹੀ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚੱਲਣਾ ਪਿਆ। ਪੰਚਕੂਲਾ ਵਿਚ ਵੀ ਭਾਰੀ ਮੀਂਹ ਪਿਆ ਹੈ। ਮੀਂਹ ਕਾਰਨ ਪੰਚਕੂਲਾ-ਮੋਰਨੀ ਰੋਡ 'ਤੇ ਜ਼ਮੀਨ ਖਿਸਕ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਸਿਟੀ ਬਿਊਟੀਫੁੱਲ ਵਿਚ ਮਾਨਸੂਨ ਹਮੇਸ਼ਾ 30 ਜੂਨ ਤੱਕ ਆ ਜਾਂਦਾ ਹੈ। ਇਸ ਵਾਰ ਸਥਿਤੀ ਅਜਿਹੀ ਬਣ ਰਹੀ ਸੀ ਕਿ 2 ਜੁਲਾਈ ਤੋਂ ਬਾਅਦ ਮਾਨਸੂਨ ਆਉਣ ਦੀ ਸੰਭਾਵਨਾ ਸੀ। ਹਾਲਾਂਕਿ 24 ਘੰਟਿਆਂ 'ਚ ਮੌਸਮ 'ਚ ਬਦਲਾਅ ਤੋਂ ਬਾਅਦ ਇਕ ਦਿਨ ਪਹਿਲਾਂ ਹੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਵਾਰ ਮੌਸਮ ਵਿਭਾਗ ਨੇ ਜੁਲਾਈ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

RainRain

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਮਾਨਸੂਨ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 30 ਜੂਨ ਤੋਂ 2 ਜੁਲਾਈ ਤੱਕ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਹੀ ਉਹਨਾਂ ਨੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਵਾਸਤੇ ਵੀ ਇਸ ਨੂੰ ਲਾਹੇਵੰਦ ਦੱਸਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਜ਼ਮੀਨ ਹੇਠਲਾ ਪਾਣੀ ਬਚੇਗਾ ਤੇ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement