ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Published : Jun 29, 2022, 2:45 pm IST
Updated : Jun 29, 2022, 2:45 pm IST
SHARE ARTICLE
photo
photo

ਅੱਜ ਵੀ ਕਈ ਥਾਂ 'ਤੇ ਮੀਂਹ ਪੈਣ ਦੇ ਆਸਾਰ

 

ਚੰਡੀਗੜ੍ਹ : ਭਿਆਨਕ ਗਰਮੀ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਨੂੰ ਅੱਜ ਰਾਹਤ ਮਿਲੀ ਹੈ। ਰਾਤ ਹੋਈ ਮੌਸਮ ’ਚ ਤਬਦੀਲੀ ਤੋਂ ਬਾਅਦ ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੁਹਾਲੀ ’ਚ ਮੀਂਹ ਦਾ ਦੌਰ ਸ਼ੁਰੂ ਹੋਇਆ।

RainRain

 

ਸਵੇਰੇ ਸਾਢੇ 8 ਵਜੇ ਬੱਦਲਾਂ ਦੀ ਗਰਜ਼ ਨਾਲ ਪਏ ਤੇਜ਼ ਮੀਂਹ ਕਾਰਨ ਪੂਰੇ ਸ਼ਹਿਰ ’ਚ ਹਨੇਰਾ ਛਾ ਗਿਆ। ਤੇਜ਼ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ। ਵਾਹਨ ਚਾਲਕਾਂ ਨੂੰ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਲੰਘਣਾ ਪਿਆ। ਇਸ ਦੇ ਨਾਲ ਹੀ ਢਿੱਗਾਂ ਡਿੱਗਣ ਕਾਰਨ ਪੰਚਕੂਲਾ ਤੋਂ ਮੋਰਨੀ ਨੂੰ ਜਾਣ ਵਾਲੀ ਸੜਕ ’ਤੇ ਆਵਾਜਾਈ ਠੱਪ ਹੋ ਗਈ ਹੈ।

 

RainRain

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ 30 ਜੂਨ ਨੂੰ ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਪਵੇਗਾ। ਵਿਭਾਗ ਅਨੁਸਾਰ ਅੱਜ ਮੀਂਹ ਪੈਣ ਕਾਰਨ ਤਾਪਮਾਨ ਵਿਚ ਕਰੀਬ 6 ਡਿਗਰੀ ਦੀ ਗਿਰਾਵਟ ਆਵੇਗੀ।

 

RainRain

ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 31.4 ਡਿਗਰੀ ਰਿਹਾ। ਵਿਭਾਗ ਮੁਤਾਬਿਕ ਚੰਡੀਗੜ੍ਹ ’ਚ 6 ਜੂਨ ਤਕ ਮੀਂਹ ਪਵੇਗਾ। ਇਸ ਦੇ ਨਾਲ ਹੀ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement