Firozpur News : ਟਰੱਕ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ ,ਸਕੂਟਰੀ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਬਾਜ਼ਾਰ
Published : Jun 29, 2024, 3:18 pm IST
Updated : Jun 29, 2024, 3:18 pm IST
SHARE ARTICLE
 Ferozepur Truck Accident
Ferozepur Truck Accident

ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ

Firozpur News : ਫ਼ਿਰੋਜ਼ਪੁਰ ਵਿੱਚ ਸ਼ਨੀਵਾਰ ਸਵੇਰੇ ਘਰੇਲੂ ਕੰਮ ਲਈ ਬਜ਼ਾਰ ਜਾ ਰਹੇ ਇੱਕ ਸੇਵਾਮੁਕਤ ਬਜ਼ੁਰਗ ਦੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਛਾਉਣੀ ਦਾ ਰਹਿਣ ਵਾਲਾ 72 ਸਾਲਾ ਸੇਵਾਮੁਕਤ ਮੁਲਾਜ਼ਮ ਵੇਦ ਪ੍ਰਕਾਸ਼ ਗੁਪਤਾ ਅੱਜ ਸਵੇਰੇ  ਆਪਣੀ ਸਕੂਟਰੀ ’ਤੇ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਜਿਵੇਂ ਹੀ ਉਹ ਛਾਉਣੀ ਦੇ ਬੱਸ ਸਟੈਂਡ ਨੇੜੇ ਬਣੇ ਲਾਈਟਾਂ ਵਾਲੇ ਚੌਕ ਕੋਲ ਪੁੱਜਾ ਤਾਂ ਇੱਕ ਟਰੱਕ ਉਸ ਨਾਲ ਟਕਰਾ ਗਿਆ ਅਤੇ ਸੜਕ 'ਤੇ ਜਾ ਡਿੱਗਾ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੇ ਟਰੱਕ ਛੱਡ ਕੇ ਫਰਾਰ ਹੋ ਗਿਆ।

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੱਕ ਚਾਲਕ ਦੀ ਪਛਾਣ ਨਹੀਂ ਹੋ ਸਕੀ ਹੈ, ਜਦਕਿ ਪੁਲੀਸ ਨੇ ਮੌਕੇ ’ਤੇ ਖੜ੍ਹੇ ਟਰੱਕ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ।

ਮ੍ਰਿਤਕ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਗਿਆ ਹੈ। ਹਾਦਸੇ ਵਿੱਚ ਉਸਦੀ ਅਚਾਨਕ ਮੌਤ ਹੋਣ ਕਾਰਨ ਪਰਿਵਾਰ ਅਤੇ ਛਾਉਣੀ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement