ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ  ਕੀਤੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ
Published : Jul 29, 2021, 6:53 am IST
Updated : Jul 29, 2021, 6:53 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ  ਕੀਤੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਚੰਡੀਗੜ੍ਹ, 28 ਜੁਲਾਈ (ਜਸਪਾਲ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ |
ਪ੍ਰਧਾਨ ਮੰਤਰੀ ਨੂੰ  ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ  ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ  ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖ਼ੁਸ਼ੀ ਹੋਵੇਗੀ | ਉਨ੍ਹਾਂ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਰ ਕੀਤੀ | ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰ ਕੇ ਮਾਰਚ, 2020 ਵਿਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ  ਰੋਕ ਦਿਤਾ ਗਿਆ ਸੀ | 
ਉਨ੍ਹਾਂ ਨੇ ਅਪਣੇ ਪੱਤਰ ਵਿਚ ਲਿਖਿਆ,Tਪੰਜਾਬ ਵਿਚ ਕੋਵਿਡ-19 ਦੀ ਸਥਿਤੀ ਵਿਚ ਪਿਛਲੇ ਇਕ ਮਹੀਨੇ ਤੋਂ ਕਾਫ਼ੀ ਸੁਧਾਰ ਹੋਣ ਦੇ ਸੰਕੇਤ ਸਾਹਮਣੇ ਆਏ ਹਨ ਅਤੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਲਗਭਗ ਇਕ ਸਾਲ ਦੇ ਸਮੇਂ ਤੋਂ ਬਾਅਦ ਬੀਤੇ ਦਿਨ ਕੋਵਿਡ-19 ਨਾਲ ਸਬੰਧਤ ਮੌਤ ਨਹੀਂ ਹੋਈ |U ਉਨ੍ਹਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿਚ ਸੁਭਾਵਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ |
ਮੁੱਖ ਮੰਤਰੀ ਨੇ ਅੱਗੇ ਕਿਹਾ,Tਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰਤਾਰਪੁਰ ਲਾਂਘਾ ਖੋਲਿ੍ਹਆ ਗਿਆ ਸੀ |U ਉਨ੍ਹਾਂ ਕਿਹਾ,Tਇਹ ਲਾਂਘਾ ਖੁੱਲ੍ਹਣ ਨਾਲ ਕੌਮਾਂਤਰੀ ਸਰਹੱਦ ਤੋਂ ਕੁੱਝ ਦੂਰੀ ਉਤੇ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ 'ਖੁੱਲ੍ਹੇ ਦਰਸ਼ਨ ਦੀਦਾਰੇ' ਦੀ ਚਿਰੋਕਣੀ ਮੰਗ ਪੂਰੀ ਕਰਨ ਵਿਚ ਮਦਦ ਮਿਲੀ ਸੀ |U  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement