ਕਿਸਾਨਾਂ ਦੀ ਮੌਜੂਦਾ ਹਾਲਤ ਲਈ ਖ਼ੁਦ ਬਾਦਲ ਪ੍ਰਵਾਰ ਜ਼ਿੰਮੇਵਾਰ : ਭਗਵੰਤ ਮਾਨ
Published : Jul 29, 2022, 12:36 am IST
Updated : Jul 29, 2022, 12:36 am IST
SHARE ARTICLE
image
image

ਕਿਸਾਨਾਂ ਦੀ ਮੌਜੂਦਾ ਹਾਲਤ ਲਈ ਖ਼ੁਦ ਬਾਦਲ ਪ੍ਰਵਾਰ ਜ਼ਿੰਮੇਵਾਰ : ਭਗਵੰਤ ਮਾਨ

 

ਮਲੋਟ, ਮਿੱਡਾ, 28 ਜੁਲਾਈ (ਹਰਦੀਪ ਸਿੰਘ ਖ਼ਾਲਸਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਭਾਰੀ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਿੱਡਾ ਰਾਣੀਵਾਲਾ ਜੋ ਕਿ ਬਾਦਲਾਂ ਦੇ ਗੜ੍ਹ ਰਹੇ ਹਨ ਵਿਚ ਪ੍ਰਭਾਵਤ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਕਿਸਾਨਾਂ ਨੇ ਦਸਿਆ ਕਿ ਅਕਾਲੀ ਦਲ ਦੇ ਰਾਜ ਵਿਚ ਉਨ੍ਹਾਂ ਦੀ ਗੱਲ ਵੀ ਨਹੀਂ ਸੀ ਸੁਣੀ ਜਾਂਦੀ | ਅਕਾਲੀ ਦਲ ਦੇ ਲੀਡਰ ਅਪਣੇ ਹੀ ਹਿਸਾਬ ਨਾਲ ਕੰਮ ਕਰਦੇ ਸਨ | ਕਿਸੇ ਨੂੰ  ਵੀ ਚੂੰ ਨਹੀਂ ਸੀ ਕਰਨ ਦਿਤੀ ਜਾਂਦੀ | ਇਲਾਕੇ ਵਿਚ ਸੇਮ ਨਾਲੇ ਵੀ ਅਕਾਲੀਆਂ ਦੇ ਚਹੇਤਿਆਂ ਨੇ ਅਪਣੇ ਹਿਤਾਂ ਨੂੰ  ਮੁੱਖ ਰੱਖ ਕੇ ਕੱਢੇ ਗਏ ਸਨ ਜਿਸ ਕਾਰਨ ਇਹ ਹਾਲਾਤ ਬਣੇ ਹੋਏ ਹਨ | ਮੁੱਖ ਮੰਤਰੀ ਨੂੰ  ਅਪਣੀਆਂ ਸਮੱਸਿਆਵਾਂ ਦਸਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਜੂਦਾ ਹਾਲਤ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ  ਜ਼ਿੰਮੇਵਾਰ ਦਸਿਆਂ | ਬਾਦਲ ਪ੍ਰਵਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੌਜੂਦਾ ਹਾਲਤ ਲਈ ਬਾਦਲ ਪ੍ਰਵਾਰ ਜ਼ੁੰਮੇਵਾਰ ਹਨ | ਉਨ੍ਹਾਂ ਕਿਹਾ ਕਿ ਇਹ ਲੰਬੀ ਹਲਕਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਲਕਾ ਹੈ ਜਦਕਿ ਜਲਾਲਾਬਾਦ ਹਲਕਾ ਸੁਖਬੀਰ ਸਿੰਘ ਬਾਦਲ ਦਾ ਹੈ ਪਰ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਵੀ ਉਨ੍ਹਾਂ ਨੇ ਅਪਣੇ ਹਲਕਿਆਂ ਵਿਚ ਕਿਸਾਨਾਂ ਦੀਆਂ ਮੰਗਾਂ ਨੂੰ  ਹੱਲ ਨਹੀ ਕੀਤਾ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement