ਝੂੰਦਾਂ ਕਮੇਟੀ ਦੀ ਰਿਪੋਰਟ 'ਤੇ ਸਿਫ਼ਾਰਸ਼ਾਂ ਮਗਰੋਂ ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕੀਤਾ
Published : Jul 29, 2022, 12:34 am IST
Updated : Jul 29, 2022, 12:34 am IST
SHARE ARTICLE
image
image

ਝੂੰਦਾਂ ਕਮੇਟੀ ਦੀ ਰਿਪੋਰਟ 'ਤੇ ਸਿਫ਼ਾਰਸ਼ਾਂ ਮਗਰੋਂ ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕੀਤਾ

 

ਚੰਡੀਗੜ੍ਹ, 28 ਜੁਲਾਈ (ਨਰਿੰਦਰ ਸਿੰਘ ਝਾਮਪੁਰ): ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿਤਾ ਹੈ | ਪਾਰਟੀ ਵਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿਤੀਆ ਗਈਆਂ ਹਨ ਜਿਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿਤੇ ਗਏ ਹਨ | ਇਥੇ ਦਸਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਕਿ ਪਾਰਟੀ ਦੀ ਫ਼ੈਸਲਾ ਲੈਣ ਵਾਲੀ ਸਰਵਉਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ 'ਤੇ ਵਿਚਾਰ ਵਟਾਂਦਰਾ ਕਰ ਕੇ ਇਸਨੂੰ ਪ੍ਰਵਾਨ ਕੀਤਾ ਸੀ ਤੇ ਇਸਦੀ ਸ਼ਲਾਘਾ ਵੀ ਕੀਤੀ ਸੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ  ਸਿਫਾਰਸ਼ਾਂ ਲਾਗੁ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿਤੇ ਸਨ | ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿਤਾਂ ਤੇ ਕਦਰਾਂ ਕੀਮਤਾਂ ਅਨੁਸਾਰ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖ਼ਿਆਲ ਰਖਿਆ ਜਾਵੇ |
ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ  ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ | ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰਖਿਆ ਜਾਵੇ | ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿਤਾ ਗਿਆ |
ਬੁਲਾਰੇ ਨੇ ਕਿਹਾ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫਨਿਆਂ ਤੇ ਟੀਚਿਆਂ ਦੇ ਨਾਲ ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ | ਉਸਨੇ ਨਾਲ ਹੀ ਕਿਹਾ ਕਿ ਪੰਜਾਬ ਤੇ ਪੰਥ ਦੇ ਹਿਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement