ਦੇਖੋਂ,ਘਰ ਤੋਂ ਬਾਹਰ ਨਿਕਲਣ ਲਈ 100 ਵਾਰ ਸੋਚਣ ‘ਤੇ ਕਿਉਂ ਮਜ਼ਬੂਰ ਹੁੰਦੇ ਨੇ ਲੋਕ 
Published : Aug 29, 2019, 9:06 am IST
Updated : Aug 29, 2019, 9:06 am IST
SHARE ARTICLE
Stray animals
Stray animals

ਅਵਾਰਾ ਪਸ਼ੂਆਂ ਨੇ ਲੋਕਾਂ ‘ਚ ਫ਼ੈਲਾਈ ਦਹਿਸ਼ਤ

ਨਵਾਂਸ਼ਹਿਰ: ਪੰਜਾਬ ‘ਚ ਅਵਾਰਾਂ ਪਸ਼ੂਆਂ ਦੀ ਸਮੱਸਿਆ ਲੋਕਾਂ ਲਈ ਕਾਫ਼ੀ ਮੁਸ਼ਕਿਲਾਂ ਖੜ੍ਹੀ ਕਰ ਰਹੀ ਹੈ। ਦਰਅਸਲ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਜਾਡਲਾ ‘ਚ ਕਈ ਦਿਨਾਂ ਤੋਂ ਘੁੰਮ ਰਹੇ ਬਲਦਾਂ ਨੇ ਲੋਕਾਂ ਦੇ ਦਿਲ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹਨਾਂ ਬਲਦਾਂ ਨੂੰ ਵੇਖ ਕੇ ਆਮ ਲੋਕ ਡਰ ਦੇ ਮਾਰੇ ਜਿੱਥੇ ਮਜ਼ਬੂਰ ਹੋ ਕੇ ਆਪਣਾ ਰਸਤਾਂ ਬਦਲ ਲੈਦੇ ਹਨ ਤਾਂ ਉੱਥੇ ਹੀ ਹੁਣ ਇਹਨਾਂ ਬਲਦਾਂ ਨੇ ਲੋਕਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਪਿੰਡ ਦੇ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ।

Stray Animals Stray Animals

ਇੰਨਾਂ ਹੀ ਨਹੀਂ ਜਿਸ ਸਮੇਂ ਇਕ ਬਜ਼ੁਰਗ ਔਰਤ ਆਪਣੇ ਘਰ ਨੂੰ ਵਾਪਸ ਆ ਰਹੀ ਸੀ ਤਾਂ ਉਸ ‘ਤੇ ਇਕ ਬਲਦ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਉੱਥੇ ਹੀ ਰਿਟਾਇਰ ਪੁਲਿਸ ਮੁਲਾਜ਼ਮ ਸੁਭਾਸ਼ ਚੰਦਰ ‘ਤੇ ਵੀ ਬਲਦ ਨੇ ਹਮਲਾ ਕਰ ਦਿੱਤਾ ਜਿਸ ਨੂੰ ਮੌਜੂਦ ਲੋਕਾਂ ਦੀ ਕਾਫੀ ਕੋਸ਼ਿਸ਼ ਤੋਂ ਬਾਅਦ ਬਲਦ ਕੋਲੋ ਬਚਾਇਆ।

Stray AnimalsStray Animals

ਇਸ ਮਗਰੋਂ ਬੁਰੀ ਤਰ੍ਹਾਂ ਜ਼ਖਮੀ ਹੋਏ ਸੁਭਾਸ਼ ਚੰਦਰ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੋਂ ਉਸ ਨੂੰ ਡੀਐਮਸੀ ਰੈਫ਼ਰ ਕਰ ਦਿੱਤਾ ਗਿਆ। ਪਿੰਡ ਵਾਸੀ ਨੇ ਕਿਹਾ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ।  ਉਹਨਾਂ ਨੇ ਸਰਕਾਰ ਤੋਂ ਅਵਾਰਾਂ ਪਸ਼ੂਆਂ ਨੂੰ ਗਊਸ਼ਾਲਾ ਵਿੱਚ ਛੱਡੇ ਜਾਣ ਦੀ ਮੰਗ ਕੀਤੀ।

ਦੇਖੋ ਵੀਡੀਓ: 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement