ਕੋਈ ਵੀ ਕਾਨੂੰਨ ਤੋਂ ਉਪਰ ਨਹੀਂ : ਮੁੱਖ ਮੰਤਰੀ
Published : Aug 29, 2020, 10:58 pm IST
Updated : Aug 29, 2020, 10:58 pm IST
SHARE ARTICLE
image
image

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ : ਮੁੱਖ ਮੰਤਰੀ

ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿਚ ਜਾਂਚ ਕਰਨਗੇ

ਚੰਡੀਗੜ੍ਹ, 29 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਥਿਤ ਸਕਾਲਰਸ਼ਿਪ ਘਪਲੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਕਿਹਾ ਜਿਸ ਨੂੰ ਕਾਨੂੰਨ ਮੁਤਾਬਕ ਤਰਕਪੂਰਨ ਸਿੱਟੇ 'ਤੇ ਲਿਜਾਇਆ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਇਸ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਵੇਖਣਗੇ ਅਤੇ ਕੋਈ ਵੀ ਜੋ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਕਾਨੂੰਨ ਵਿਵਸਥਾ ਅਨੁਸਾਰ ਸਜ਼ਾ ਅਤੇ ਜੁਰਮਾਨਾ ਕੀਤਾ ਜਾਵੇਗਾ ਭਾਵੇਂ ਉਹ ਸਰਕਾਰ ਦੇ ਅੰਦਰ ਜਾਂ ਬਾਹਰ ਕਿਹੜੀ ਵੀ ਪੁਜੀਸ਼ਨ 'ਤੇ ਬੈਠਾ ਹੋਵੇ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕਾਨੂੰਨ ਅਪਣਾ ਕੰਮ ਕਰੇਗਾ।
ਕੈਪਟਨ ਨੇ ਕਿਹਾ ਕਿ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਆਖਿਆ ਨਹੀਂ ਜਾ ਸਕਦਾ।
 ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬਚਾਉਣ ਜਾਂ ਲੁਕਾਉਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁਧ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ 'ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ।
ਆਪ ਅਤੇ ਲੋਕ ਇਨਸਾਫ ਪਾਰਟੀ ਦੇ ਵਿimageimageਧਾਇਕਾਂ ਵੱਲੋਂ ਕੱਲ੍ਹ ਵਿਧਾਨ ਸਭਾ ਵਿੱਚ ਸ਼ੋਰ ਸ਼ਰਾਬਾ ਕਰਕੇ ਕੀਤੀ ਜਾ ਰਹੀ ਮੰਗ ਨੂੰ ਪੂਰੀ ਤਰ੍ਹਾਂ ਅਣਚਾਹੀ ਤੇ ਅਣਅਧਿਕਾਰਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ''ਕੀ ਅਸੀਂ ਅਰਾਜਕਤਾ ਦੇ ਮਾਹੌਲ ਵਿਚ ਰਹਿ ਰਹੇ ਹੈ ਜਿੱਥੇ ਕਾਨੂੰਨ ਦਾ ਕੋਈ ਨਿਯਮ ਨਹੀਂ?''

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement