Assistant Professors Union: ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
Published : Aug 29, 2024, 7:28 pm IST
Updated : Aug 29, 2024, 7:28 pm IST
SHARE ARTICLE
Assistant Professor Union
Assistant Professor Union

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ

ਚੰਡੀਗੜ੍ਹ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ।

ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ  ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement