Abohar News : ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ 

By : BALJINDERK

Published : Aug 29, 2024, 12:35 pm IST
Updated : Aug 29, 2024, 12:35 pm IST
SHARE ARTICLE
ਮ੍ਰਿਤਕ ਗੁਰਦੀਪ ਸਿੰਘ
ਮ੍ਰਿਤਕ ਗੁਰਦੀਪ ਸਿੰਘ

Abohar News : ਮ੍ਰਿਤਕ ਆਪਣੀ ਵਰਕਸ਼ਾਪ ਤੋਂ ਮੋਟਰਸਾਈਕਲ ’ਤੇ ਪਰਤ ਰਿਹਾ ਸੀ ਘਰ

Abohar News : ਅਬੋਹਰ ਦੇ ਫਾਜ਼ਿਲਕਾ ਰੋਡ 'ਤੇ ਪਿੰਡ ਡੰਗਰਖੇੜਾ ਦੇ ਸਾਹਮਣੇ ਬੱਸ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਵਰਕਸ਼ਾਪ ਸੰਚਾਲਕ ਦੀ ਮੌਤ ਹੋ ਗਈ। ਥਾਣਾ ਖੂਈਖੇੜਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Chandigarh News : ਚੰਡੀਗੜ੍ਹ ਪੁਲਿਸ 'ਚ ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ ਦੇ ਆਧਾਰ 'ਤੇ ਹੋਵੇਗੀ

45 ਸਾਲਾ ਗੁਰਦੀਪ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਸਥਾਨਕ ਨਾਨਕ ਨਗਰੀ ਪਿੰਡ ਘੱਲੂ ਵਿਖੇ ਆਪਣੀ ਵਰਕਸ਼ਾਪ ਚਲਾਉਂਦਾ ਸੀ। ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਉਹ ਆਪਣੀ ਵਰਕਸ਼ਾਪ ਤੋਂ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਪਿੰਡ ਡੰਗਰਖੇੜਾ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਹ ਵੀ ਪੜੋ:Delhi News : ਭਾਰਤ 'ਚ ਹਵਾ ਪ੍ਰਦੂਸ਼ਣ 'ਚ 20 ਫ਼ੀਸਦੀ ਗਿਰਾਵਟ

ਘਟਨਾ ਦੌਰਾਨ ਮੌਕੇ 'ਤੇ ਪਹੁੰਚੇ ਕਾਰ ਚਾਲਕ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਇਕ ਬੇਟਾ ਕੈਨੇਡਾ ਰਹਿੰਦਾ ਹੈ।

(For more news apart from motorcyclist died in a collision with a bus in Abohar News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement