Punjab News: ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
Published : Aug 29, 2024, 4:28 pm IST
Updated : Aug 29, 2024, 4:34 pm IST
SHARE ARTICLE
Punjab Government promoted 10 CDPOs as DPOs
Punjab Government promoted 10 CDPOs as DPOs

Punjab News: ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

Punjab Government promoted 10 CDPOs as DPOs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।  ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Patiala News: ਭਾਖੜਾ ਨਹਿਰ ਵਿਚ ਭੈਣ ਨੇ ਮਾਰੀ ਛਾਲ, ਬਚਾਉਣ ਗਿਆ ਭਰਾ ਵੀ ਰੁੜਿਆ 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10  ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab FM Radio Stations: ਪੰਜਾਬ ਦੇ 9 ਸ਼ਹਿਰਾਂ ਵਿਚ ਖੁੱਲਣਗੇ 28 ਨਵੇਂ ਸਥਾਨਕ FM ਰੇਡੀਓ ਸਟੇਸ਼ਨ  

ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Punjab Government promoted 10 CDPOs as DPOs, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement