31 ਕਿਸਾਨ ਜੱਥੇਬੰਦੀਆਂ ਕਰਨਗੀਆਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ 
Published : Sep 29, 2020, 10:33 am IST
Updated : Sep 29, 2020, 10:33 am IST
SHARE ARTICLE
Capt Amarinder Singh
Capt Amarinder Singh

1 ਅਕਤੂਬਰ ਤੱਕ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ

ਚੰਡੀਗੜ੍ਹ  - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਆਪਸ ਵਿਚ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। 

Farmer Farmer

ਕਿਸਾਨਾਂ ਵੱਲੋਂ ਪਹਿਲਾਂ ਹੀ 1 ਅਕਤੂਬਰ ਤੋਂ 'ਰੇਲੇ ਰੋਕੋ' ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਉਹ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਦੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।

Farmer ProtestFarmer Protest

ਦੱਸ ਦਈਏ ਕਿ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਹਸਤਾਖ਼ਰ ਤੋਂ ਬਾਅਦ ਤਿੰਨੋਂ ਬਿੱਲ ਹੁਣ ਕਾਨੂੰਨ ਬਣ ਗਏ ਹਨ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement