ਕੁਰਸੀ ਦੀ ਜੰਗ ਵਿਚ ਪੰਜਾਬ ਅਤੇ ਪੰਜਾਬੀਆਂ ਦੀ ਬੇਇੱਜ਼ਤੀ ਕਰ ਰਹੇ ਹਨ ਕਾਂਗਰਸੀ : ਭਗਵੰਤ ਮਾਨ
Published : Sep 29, 2021, 6:27 am IST
Updated : Sep 29, 2021, 6:27 am IST
SHARE ARTICLE
image
image

ਕੁਰਸੀ ਦੀ ਜੰਗ ਵਿਚ ਪੰਜਾਬ ਅਤੇ ਪੰਜਾਬੀਆਂ ਦੀ ਬੇਇੱਜ਼ਤੀ ਕਰ ਰਹੇ ਹਨ ਕਾਂਗਰਸੀ : ਭਗਵੰਤ ਮਾਨ


ਚੰਡੀਗੜ੍ਹ, 28 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿਤੇ ਅਚਨਚੇਤ ਅਸਤੀਫ਼ੇ ਉਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਪਣੇ ਲਈ ਕੁਰਸੀ ਦੀ ਲੜਾਈ 'ਚ ਕਾਂਗਰਸੀ ਆਗੂ ਪੰਜਾਬ ਅਤੇ ਪੰਜਾਬੀਆਂ ਦੀ ਬੇਇੱਜ਼ਤੀ ਕਰ ਰਹੇ ਹਨ | 
ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਅਤੇ ਹੰਕਾਰ ਦੀ ਲੜਾਈ 'ਚ ਕਾਂਗਰਸੀ ਸਾਰੀਆਂ ਹੱਦਾਂ ਟੱਪ ਗਏ | ਮਾਨ ਮੁਤਾਬਕ  ''ਪੰਜਾਬ ਕਦੇ ਵੀ ਐਨਾ ਬੇਇੱਜ਼ਤ ਨਹੀਂ ਹੋਇਆ ਜਿੰਨਾ ਹਰ ਦਿਨ ਸਵੇਰੇ-ਸ਼ਾਮ ਕਲੰਕ ਦੇ ਟੀਕੇ ਲਾ-ਲਾ ਕੇ ਪੰਜਾਬ ਅਤੇ ਪੰਜਾਬੀਆਂ ਨੂੰ  ਬੇਹਾਲ ਕਰ ਦਿਤਾ ਹੈ | ਇਨ੍ਹਾਂ ਦੀ ਕੁਰਸੀ ਦੀ ਭੁੱਖ ਕਿਸੇ ਨੂੰ  ਵੀ ਸ਼ਰਮਿੰਦਾ ਕਰ ਸਕਦੀ ਹੈ | ਰੱਬ ਅੱਗੇ ਅਰਦਾਸ ਹੈ ਕਿ ਇਨ੍ਹਾਂ ਕੁਰਸੀ ਦੇ ਭੁੱਖੇ ਕਾਂਗਰਸੀਆਂ ਕੋਲੋਂ ਪੰਜਾਬ ਅਤੇ ਪੰਜਾਬੀਆਂ ਦਾ ਖਹਿੜਾ ਛੁਡਾਵੇ |'' 
ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੀ ਆਨ ਅਤੇ ਸ਼ਾਨ ਦੀ ਬਹਾਲੀ ਪੰਜਾਬ ਦੀ ਜਨਤਾ ਦੇ ਹੱਥ ਵਿਚ ਹੈ | ਬਾਦਲਾਂ ਵਾਂਗ ਕਾਂਗਰਸੀਆਂ ਨੂੰ  ਵੀ ਸੱਤਾ 'ਚ ਬਣੇ ਰਹਿਣ ਦਾ ਇਕ ਮਿੰਟ ਦਾ ਵੀ ਅਧਿਕਾਰ ਨਹੀਂ ਰਿਹਾ | ਇਨ੍ਹਾਂ ਦੀਆਂ ਜੜ੍ਹਾਂ ਉਖਾੜਨ ਦਾ ਸਮਾਂ ਆ ਗਿਆ ਹੈ | ਪੰਜਾਬ ਦੀ ਸਿਆਸਤ 'ਚ ਅੱਜ ਕੇਵਲ ਆਮ ਆਦਮੀ ਪਾਰਟੀ ਹੀ ਬਚੀ ਹੈ ਜਿਸ 'ਤੇ ਲੋਕ ਭਰੋਸਾ ਕਰ ਸਕਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਅਪਣੀ ਭਰੋਸੇਯੋਗਤਾ ਲਗਾਤਾਰ ਤੀਜੀ ਵਾਰ ਸਾਬਤ ਕੀਤੀ ਹੈ | ਮਾਨ ਨੇ ਟਿਪਣੀ ਕਰਦਿਆਂ ਕਿਹਾ ਕਿ ਜੇਕਰ ਅੱਜ ਵੀ ਕਾਂਗਰਸ ਨਵਜੋਤ ਸਿੰਘ ਸਿੱਧੂ ਲਈ 'ਸੁਪਰ ਸੀ.ਐਮ' ਦੀ ਇਕ ਵਖਰੀ ਕੁਰਸੀ ਲਾ ਦੇਵੇ ਤਾਂ ਨਵਜੋਤ ਸਿੰਘ ਸਿੱਧੂ ਝੱਟ ਸ਼ਾਂਤ ਹੋ ਜਾਣਗੇ |
ਐਸਏਐਸ-ਨਰਿੰਦਰ-28-6ਏ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement