ਪੰਜਾਬ ਕੈਬਨਿਟ ਦੀ ਦੂਜੀ ਮੀਟਿੰਗ ਅੱਜ, 10.30 ਵਜੇ ਸ਼ੁਰੂ ਹੋਵੇਗੀ ਅਹਿਮ ਬੈਠਕ
Published : Sep 29, 2021, 8:44 am IST
Updated : Sep 29, 2021, 8:46 am IST
SHARE ARTICLE
Punjab Cabinet Meeting
Punjab Cabinet Meeting

ਪੰਜਾਬ ਕਾਂਗਰਸ ਵਿਚ ਪੈਦਾ ਹੋਏ ਵੱਡੇ ਸੰਕਟ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਏ ਵੱਡੇ ਸੰਕਟ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਸੂਤਰਾਂ ਅਨੁਸਾਰ ਇਸ ਮੀਟਿੰਗ ਦੌਰਾਨ ਨਵਜੋਤ ਸਿੱਧੂ ਨੂੰ ਮਨਾਉਣ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।

Punjab Cabinet expansion soonPunjab Cabinet expansion soon

ਹੋਰ ਪੜ੍ਹੋ: ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਸਵੇਰੇ-ਸਵੇਰੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ

ਦਰਅਸਲ ਨਵਜੋਤ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਜ਼ਿਆਦਾਤਰ ਮੰਤਰੀਆਂ ਵਿਚ ਨਿਰਾਸ਼ਾ ਦੇਖਣ ਨੂੰ ਹੈ। ਇਸ ਦੇ ਚਲਦਿਆਂ ਕਈ ਮੰਤਰੀ ਦੇਰ ਰਾਤ ਤੱਕ ਸਿੱਧੂ ਨੂੰ ਮਨਾਉਣ ਲਈ ਉਹਨਾਂ ਦੇ ਘਰ ਵਿਚ ਰਹੇ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਤੱਕ ਪੰਜਾਬ ਸਕੱਤਰੇਤ ਵਿਚ ਬੈਠੇ ਰਹੇ। ਉਹਨਾਂ ਨੇ ਕਈ ਮੰਤਰੀਆਂ ਨਾਲ ਬੈਠਕ ਕੀਤੀ।

Navjot SidhuNavjot Sidhu

ਹੋਰ ਪੜ੍ਹੋ: ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪ੍ਰਨੀਤ ਕੌਰ ਨੂੰ PPCC ਪ੍ਰਧਾਨ ਬਣਾਉਣ ਦੀ ਮੰਗ ਉਠੀ

ਉਹਨਾਂ ਨੇ ਇਹ ਵੀ ਕਿਹਾ ਸੀ ਕਿ ਉਹ ਸਿੱਧੂ ਨੂੰ ਗੱਲ ਕਰਕੇ ਮਨਾ ਲੈਣਗੇ।ਸਿੱਧੂ ਦੇ ਅਸਤੀਫੇ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਅਸਤੀਫਾ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement