ਜਲੰਧਰ 'ਚ ਕਾਂਗਰਸ ਭਵਨ ਦੀ ਬੱਤੀ ਗੁੱਲ, 3 ਲੱਖ ਦਾ ਬਕਾਇਆ ਬਿੱਲ ਲੰਬੇ ਸਮੇਂ ਤੋਂ ਨਹੀਂ ਕੀਤਾ ਅਦਾ
Published : Sep 29, 2022, 11:51 am IST
Updated : Sep 29, 2022, 12:52 pm IST
SHARE ARTICLE
Batti Gul of Congress Bhavan in Jalandhar
Batti Gul of Congress Bhavan in Jalandhar

ਪਿਛਲੇ 1 ਸਾਲ ਤੋਂ ਪਾਵਰਕਾਮ ਦਾ ਡਿਫਾਲਟਰ ਹੈ ਕਾਂਗਰਸ ਭਵਨ

 

ਜਲੰਧਰ: ਜਲੰਧਰ ਪਾਵਰਕਾਮ ਨੇ ਵੱਡੀ ਕਾਰਵਾਈ ਕੀਤੀ ਹੈ। ਜਲੰਧਰ 'ਚ ਕਾਂਗਰਸ ਭਵਨ ਦੀ ਬੱਤੀ ਗੁੱਲ ਹੋ ਗਈ।। ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਦੀ ਅਦਾਇਗੀ ਨਾ ਹੋਣ ਕਾਰਨ ਪਾਵਰਕਾਮ  ਨੇ ਮੰਗਲਵਾਰ ਨੂੰ ਕਾਂਗਰਸ ਭਵਨ ਦਾ ਕੁਨੈਕਸ਼ਨ ਕੱਟ ਦਿੱਤਾ ਹੈ। ਕਾਂਗਰਸ ਭਵਨ ਵਿੱਚ ਦੋ ਬਿਜਲੀ ਕੁਨੈਕਸ਼ਨ ਹਨ। ਇੱਕ ਕੁਨੈਕਸ਼ਨ ਸ਼ਹਿਰੀ ਇਕਾਈਆਂ ਲਈ ਅਤੇ ਇੱਕ ਪੇਂਡੂ ਇਕਾਈਆਂ ਲਈ ਹੈ। ਦੋਵਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀ ਸੂਚਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਇਮਾਰਤ 'ਤੇ ਕਰੀਬ ਚਾਰ ਲੱਖ ਰੁਪਏ ਦਾ ਬਿੱਲ ਬਕਾਇਆ ਹੈ। ਪਾਵਰਕਾਮ ਪਿਛਲੇ ਕਈ ਮਹੀਨਿਆਂ ਤੋਂ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਕਰ ਰਿਹਾ ਹੈ। ਕਾਂਗਰਸ ਪੰਜ ਸਾਲ ਸੱਤਾ ਵਿੱਚ ਰਹੀ ਅਤੇ ਇਸ ਕਾਰਨ ਕਾਰਵਾਈ ਨਹੀਂ ਹੋ ਸਕੀ। ਜੇਕਰ ਹੁਣ ਬਿਜਲੀ ਨਾ ਆਈ ਤਾਂ ਮੁਸ਼ਕਿਲ ਹੋ ਜਾਣੀ ਹੈ।

ਪਾਵਰਕਾਮ ਦੇ ਅਧਿਕਾਰੀ ਲਗਾਤਾਰ ਕਾਂਗਰਸ ਭਵਨ ਦੇ ਸੰਚਾਲਕਾਂ ਨੂੰ ਬਿੱਲ ਅਦਾ ਕਰਨ ਦੀਆਂ ਹਦਾਇਤਾਂ ਕਰ ਰਹੇ ਸਨ ਪਰ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਸੀ। ਪਾਵਰਕਾਮ ਨੇ ਇਸ ਮਗਰੋਂ ਕਾਰਵਾਈ ਕਰਦਿਆਂ ਮੰਗਲਵਾਰ ਦੁਪਹਿਰ ਬਿਜਲੀ ਕੁਨੈਕਸ਼ਨ ਕੱਟ ਦਿੱਤਾ। ਇੱਕ ਹਫ਼ਤਾ ਪਹਿਲਾਂ ਵੀ ਪਾਵਰਕਾਮ ਦੀ ਟੀਮ ਬਿਜਲੀ ਕੁਨੈਕਸ਼ਨ ਕੱਟਣ ਗਈ ਸੀ ਪਰ ਉਦੋਂ ਕਾਂਗਰਸੀ ਆਗੂਆਂ ਨੇ ਬਿੱਲ ਜਮ੍ਹਾਂ ਕਰਵਾਉਣ ਲਈ ਸਮਾਂ ਮੰਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ ਨੇ ਵੀ ਬਿੱਲ ਦੇਣ ਲਈ ਕੁਝ ਕਾਂਗਰਸੀ ਆਗੂਆਂ ਨਾਲ ਸੰਪਰਕ ਕੀਤਾ ਸੀ ਪਰ ਫੰਡ ਨਾ ਮਿਲਣ ਕਾਰਨ ਬਿੱਲ ਜਮ੍ਹਾਂ ਨਹੀਂ ਹੋ ਸਕਿਆ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਭਵਨ ਦਾ ਬਿਜਲੀ ਬਿੱਲ ਨਾ ਭਰਨ ਕਾਰਨ ਕੁਨੈਕਸ਼ਨ ਕੱਟੇ ਜਾਣ ਦਾ ਖਤਰਾ ਬਣਿਆ ਹੋਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement