ਮਿਡ ਡੇ ਮੀਲ ਵਰਕਰਾਂ ਨੂੰ ਤਨਖਾਹ ਦੇਣ ਲਈ 204 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸ
Published : Sep 29, 2022, 7:52 pm IST
Updated : Sep 29, 2022, 7:52 pm IST
SHARE ARTICLE
Harjot Singh Bains
Harjot Singh Bains

ਕਿਹਾ- ਅਗਲੇ ਦੋ- ਤਿੰਨ ਦਿਨਾਂ ਵਿਚ ਖਾਤਿਆਂ ਵਿਚ ਜਮ੍ਹਾ ਹੋਵੇਗੀ ਤਨਖਾਹ

 

ਚੰਡੀਗੜ੍ਹ: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ  ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ  ਦੇ ਖਾਤਿਆਂ ਵਿਚ ਤਨਖਾਹ ਜਮ੍ਹਾਂ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕੀਤਾ ਜਿੱਥੇ ਮਿਡ ਡੇ ਮੀਲ ਵਰਕਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੇ ਤਿੰਨ ਮਹੀਨਿਆ ਤੋਂ  ਤਨਖਾਹ ਨਹੀਂ ਮਿਲ਼ੀ।

ਇਸ 'ਤੇ ਉਨ੍ਹਾਂ ਤੁਰੰਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਬਤ ਗੱਲ ਕੀਤੀ ਜਿਸ ਤੇ  ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਤੋਂ ਕਿਸੇ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ।ਬੈਂਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਜਲਦ ਹੱਲ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਰਾਜ ਦੇ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਤਾਂ ਜੋ ਇਸ ਮਾਮਲੇ ਨੂੰ  ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਮਾਮਲਾ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਜਿਸ ਸਦਕੇ ਇਹ ਮਾਮਲਾ ਤੁਰੰਤ ਹੱਲ ਹੋ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement