ਪਤਨੀ ਜੇਲ੍ਹ ਵਿਚ, ਪਤੀ ਆਪਣੀਆਂ ਹੀ ਨਾਬਾਲਿਗ ਧੀਆਂ ਦਾ ਕਰਦਾ ਰਿਹਾ ਬਲਾਤਕਾਰ 
Published : Sep 29, 2022, 2:04 pm IST
Updated : Sep 29, 2022, 2:04 pm IST
SHARE ARTICLE
Rape Case
Rape Case

10 ਅਤੇ 15 ਸਾਲ ਦੀਆਂ ਹਨ ਦੋਵੇਂ ਪੀੜਤ ਭੈਣਾਂ  

ਲੁਧਿਆਣਾ: ਖੰਨਾ ਪੁਲਿਸ ਨੇ ਬੁੱਧਵਾਰ 28 ਸਤੰਬਰ ਨੂੰ ਇੱਕ ਵਿਅਕਤੀ ਨੂੰ ਆਪਣੀਆਂ 10 ਤੇ 15 ਸਾਲ ਦੀਆਂ ਦੋ ਧੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਿਆ ਹੈ ਕਿ ਮੁਲਜ਼ਮ ਦੀ ਪਤਨੀ ਦੋ ਮਹੀਨੇ ਪਹਿਲਾਂ ਵਾਪਰੇ ਇੱਕ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਮਗਰੋਂ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਮੁਲਜ਼ਮ ਆਪਣੀਆਂ ਦੋ ਬੇਟੀਆਂ ਅਤੇ 6 ਸਾਲ ਦੇ ਬੇਟੇ ਨਾਲ ਰਹਿੰਦਾ ਰਿਹਾ ਹੈ। 

ਉਸੇ ਹੀ ਇਮਾਰਤ 'ਚ ਰਹਿਣ ਵਾਲੀ ਇਕ ਔਰਤ ਨੇ ਦੋਸ਼ ਲਾਇਆ ਕਿ 4 ਸਤੰਬਰ ਦੀ ਸ਼ਾਮ 7.30 ਵਜੇ ਦੇ ਕਰੀਬ ਉਸ ਨੇ ਦੋਸ਼ੀ ਨੂੰ ਆਪਣੀ ਵੱਡੀ ਧੀ ਨਾਲ ਬਲਾਤਕਾਰ ਕਰਦੇ ਦੇਖਿਆ, ਜੋ ਕਿ ਰੋਂਦੀ ਹੋਈ ਆਪਣੇ ਪਿਓ ਦੀ ਇਸ ਹਰਕਤ ਦਾ ਵਿਰੋਧ ਕਰ ਰਹੀ ਸੀ। ਔਰਤ ਨੇ ਦੱਸਿਆ ਕਿ ਉਸ ਨੇ 5 ਸਤੰਬਰ ਨੂੰ ਦੋਸ਼ੀ ਨੂੰ ਆਪਣੀ ਧੀ ਨਾਲ ਮੁੜ ਬਲਾਤਕਾਰ ਕਰਦੇ ਦੇਖਿਆ, ਅਤੇ ਮੁਲਜ਼ਮ ਬੱਚੀ ਨੂੰ ਧਮਕੀ ਵੀ ਦੇ ਰਿਹਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। 

ਗੁਆਂਢੀ ਔਰਤ ਨੇ ਦਾਅਵਾ ਕੀਤਾ ਕਿ ਜਦੋਂ ਉਸ ਨੇ ਬਲਾਤਕਾਰ ਪੀੜਤਾ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੇ ਪਿਤਾ ਵੱਲੋਂ ਅਨੇਕਾਂ ਵਾਰ ਬਲਾਤਕਾਰ ਕਰਨ ਦਾ ਸਾਰਾ ਘਟਨਾਕ੍ਰਮ ਬਿਆਨ ਕੀਤਾ। ਪੀੜਤਾ ਦੀ ਛੋਟੀ ਭੈਣ ਅਤੇ ਮੁਲਜ਼ਮ ਦੀ ਛੋਟੀ ਧੀ ਨੇ ਇਹ ਵੀ ਦਾਅਵਾ ਕੀਤਾ ਕਿ ਮੁਲਜ਼ਮ ਨੇ ਉਸ ਨਾਲ ਵੀ ਬਲਾਤਕਾਰ ਕੀਤਾ ਹੈ। ਇਸ ਤੋਂ ਬਾਅਦ ਗੁਆਂਢੀ ਔਰਤ ਨੇ ਮਾਮਲੇ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 376 (ਬਲਾਤਕਾਰ), 506 (ਅਪਰਾਧਿਕ ਧਮਕੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ, ਅਤੇ ਅਗਲੀਆਂ ਕਨੂੰਨੀ ਕਾਰਵਾਈਆਂ ਅਮਲ ਹੇਠ ਲਿਆਂਦੀਆਂ ਜਾ ਰਹੀਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement