ਬਠਿੰਡਾ: ਵਿਜੀਲੈਂਸ ਵਲੋਂ ਨਗਰ ਨਿਗਮ ਦਾ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

By : GAGANDEEP

Published : Sep 29, 2023, 12:41 pm IST
Updated : Sep 29, 2023, 1:05 pm IST
SHARE ARTICLE
photo
photo

ਨੌਕਰੀ ਦਿਵਾਉਣ ਦੇ ਬਦਲੇ ਵਿਧਵਾ ਤੋਂ ਮੰਗੀ ਸੀ ਰਿਸ਼ਵਤ

 

ਬਠਿੰਡਾ: ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਵਿਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ 'ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ: ਸੁਨਾਮ 'ਚ ਜੁੜਵਾਂ ਭਰਾਵਾਂ ਨਾਲ ਵਾਪਰਿਆ ਹਾਦਸਾ, ਇਕ ਭਰਾ ਦੀ ਹੋਈ ਸੜਕ  

ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਸੋਨੂੰ ਗੋਇਲ ਨੂੰ ਰੰਗੇ ਹੱਥੀਂ  ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਮੈਨੇਜਰ ਤਕਨੀਕੀ ਮਾਹਿਰ ਹੈ। ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ 'ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿਤੀ। ਵਿਜੀਲੈਂਸ ਦੇ ਡੀਐਸਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

 ਇਹ ਵੀ ਪੜ੍ਹੋ: ਜੈਤੋ 'ਚ ਬੱਚਿਆਂ ਲਈ ਬਰਗਰ ਲੈਣ ਗਏ 45 ਸਾਲਾ ਅਧਿਆਪਕ ਦੀ ਸੜਕ ਹਾਦਸੇ 'ਚ ਹੋਈ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement