Qadian News: ਇਸ਼ਨਾਨ ਕਰਦਿਆਂ ਸਰੋਵਰ 'ਚ ਡੁੱਬਣ ਨਾਲ ਪਤੀ ਪਤਨੀ ਦੀ ਮੌਤ, ਦੋਵੇਂ ਜਣੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ
Published : Sep 29, 2024, 10:13 am IST
Updated : Sep 29, 2024, 10:38 am IST
SHARE ARTICLE
Husband and wife died after drowning in the Sarovar Qadian News
Husband and wife died after drowning in the Sarovar Qadian News

Qadian News: ਬਲਵੰਤ ਸਿੰਘ ਪਿੰਡ ਵਿਚ ਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਉਸ ਦੇ ਤਿੰਨ ਬੱਚੇ ਹਨ।

Husband and wife died after drowning in the Sarovar Qadian News: ਗੁਰਦਾਸਪੁਰ ਦੇ ਕਾਦੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲੀਲ ਕਲਾਂ ਵਿਖੇ ਅੱਜ ਤੜਕਸਾਰ ਇਕ ਮੰਦਭਾਗੀ ਘਟਨਾ ਵਾਪਰੀ ਹੈ। ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ ਪਤਨੀ ਦੀ  ਇਸ਼ਨਾਨ ਕਰਦਿਆਂ ਸਰੋਵਰ ਵਿਚ ਡੁੱਬਣ ਨਾਲ ਪਤੀ ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਵੰਤ ਸਿੰਘ ਤੇ ਰਣਜੀਤ ਕੌਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਕੰਡੀਲੇ ਤੋਂ ਬਲਵੰਤ ਸਿੰਘ ਆਪਣੇ ਮੋਟਰਸਾਈਕਲ 'ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਜਦੋਂ ਬਲਵੰਤ ਸਿੰਘ ਸਰੋਵਰ ਵਿਚ ਇਸ਼ਨਾਨ ਕਰਨ ਲਈ ਵੜਿਆ ਤਾਂ ਅਚਾਨਕ ਉਹ ਡੁੱਬਣ ਲੱਗ ਪਿਆ ਤਾਂ ਉਸ ਦੀ ਪਤਨੀ ਰਣਜੀਤ ਕੌਰ ਨੇ ਆਪਣੀ ਚੁੰਨੀ ਨਾਲ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਉਹ ਵੀ ਡੁੱਬ ਗਈ।

ਬਲਵੰਤ ਸਿੰਘ ਪਿੰਡ ਵਿਚ ਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਉਸ ਦੇ ਤਿੰਨ ਬੱਚੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਥਾਣਾ ਕਾਦੀਆਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement