ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰਖਿਆ ਯਕੀਨੀ ਬਣਾਉਣ ਮੁੱਖ ਮੰਤਰੀ : ਵਿਧਾਇਕ ਸੰਧਵਾਂ
Published : Oct 29, 2020, 12:46 am IST
Updated : Oct 29, 2020, 12:46 am IST
SHARE ARTICLE
image
image

ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰਖਿਆ ਯਕੀਨੀ ਬਣਾਉਣ ਮੁੱਖ ਮੰਤਰੀ : ਵਿਧਾਇਕ ਸੰਧਵਾਂ

ਚੰਡੀਗੜ੍ਹ, 28 ਅਕਤੂਬਰ (ਸੁਰਜੀਤ ਸਿੰਘ ਸੱਤੀ) :  ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬਾਸਮਤੀ ਸ਼ੈਲਰ ਮਾਲਕਾਂ ਅਤੇ ਕਾਰੋਬਾਰੀਆਂ ਵਲੋਂ ਪੰਜਾਬ ਸਰਕਾਰ 'ਤੇ ਬਾਸਮਤੀ ਦਾ ਵਪਾਰ-ਕਾਰੋਬਾਰ ਚੌਪਟ ਕਰਨ ਦਾ ਲਗਾਏ ਗਏ ਦੋਸ਼ਾਂ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਮਾਮਲੇ 'ਤੇ ਅਪਣੀ ਪਕੜ ਗੁਆ ਬੈਠੇ ਹਨ। ਸਿੱਟੇ ਵਜੋਂ ਕਿਸਾਨਾਂ-ਵਪਾਰੀਆਂ ਸਮੇਤ ਹਰੇਕ ਵਰਗ ਦੇ ਹਿਤ ਦਾਅ 'ਤੇ ਲੱਗੇ ਹੋਏ ਹਨ, ਪ੍ਰੰਤੂ ਸੰਗਠਨਾਤਮਕ ਮਾਫ਼ੀਆ ਦੋਵੇਂ ਹੱਥੀ ਲੁੱਟ ਰਿਹਾ ਹੈ। ਜਿਸ ਦਾ ਖ਼ਮਿਆਜ਼ਾ ਸਰਕਾਰੀ ਖ਼ਜ਼ਾਨਾ, ਕਿਸਾਨ ਅਤੇ ਸਾਫ਼ ਸੁਥਰਾ ਵਪਾਰ-ਕਾਰੋਬਾਰ ਕਰਨ ਵਾਲੇ ਵਪਾਰੀ ਵਰਗ ਨੂੰ ਭੁਗਤਣਾ ਪੈ ਰਿਹਾ ਹੈ।
ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਇਹ ਯਕੀਨੀ ਬਣਾਉਣ ਕਿ ਬਾਸਮਤੀ ਦਾ ਪਾਰਦਰਸ਼ੀ ਤਰੀਕੇ ਨਾਲ ਅੰਤਰਰਾਜੀ ਵਪਾਰ ਕਰਨ ਵਾਲੇ ਕਿਸੇ ਵੀ ਵਪਾਰੀ ਨੂੰ ਬਲੈਕਮੇਲ ਕਰਨ ਲਈ ਤੰਗ ਪਰੇਸ਼ਾਨ ਨਾ ਕੀਤਾ ਜਾਵੇ ਅਤੇ ਉਚ ਪਧਰੀ ਮਿਲੀਭੁਗਤ ਨਾਲ ਦੂਸਰੇ ਰਾਜਾਂ 'ਚ ਅੱਧੇ ਮੁੱਲ ਖ਼ਰੀਦ ਕੇ ਪੰਜਾਬ 'ਚ ਲਿਆਂਦੇ ਜਾ ਰਹੇ ਝੋਨੇ ਨੂੰ ਸਖ਼ਤੀ ਨਾਲ ਰੋਕਿਆ ਜਾਵੇ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ੈਲਰ ਐਸੋਸੀਏਸ਼ਨ ਅਤੇ ਬਾਸਮਤੀ ਕਾਰੋਬਾਰੀਆਂ ਵਲੋਂ ਝੂਠੀਆਂ ਐਫ਼ਆਈਆਰਜ਼ ਦਰਜ ਕਰਨ ਦੇ ਜੋ ਦੋਸ਼ ਪੰਜਾਬ ਪੁਲਿਸ 'ਤੇ ਲਗਾਏ ਗਏ ਹਨ, ਉਨ੍ਹਾਂ ਦੀ ਉੱਚ ਪਧਰੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਹਰੀ ਰਾਜਾਂ ਦੇ ਝੋਨੇ ਨੂੰ ਪੰਜਾਬ ਵੇਚਣ ਲਈ ਚੱਲ ਰਹੇ ਮੰਡੀ ਮਾਫ਼ੀਆ ਨੂੰ ਸੱਤਾਧਾਰੀ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਵੱਡੇ ਲੀਡਰਾਂ ਦੀ ਸਰਪ੍ਰਸਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement