ਕੋਲਾ ਮੁੱਕਣ ਕਾਰਨ ਬਣਾਂਵਾਲਾ ਥਰਮਲ ਪਲਾਂਟ ਬੰਦ ਹੋਇਆ
Published : Oct 29, 2020, 7:18 am IST
Updated : Oct 29, 2020, 7:18 am IST
SHARE ARTICLE
image
image

ਕੋਲਾ ਮੁੱਕਣ ਕਾਰਨ ਬਣਾਂਵਾਲਾ ਥਰਮਲ ਪਲਾਂਟ ਬੰਦ ਹੋਇਆ

ਕਿਸਾਨਾਂ ਦਾ ਰੇਲਵੇ ਲਾਈਨਾਂ 'ਤੇ ਧਰਨਾ ਜਾਰੀ
 

ਮਾਨਸਾ, 28 ਅਕਤੂਬਰ (ਸਿੱਧੂ) : ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਪ੍ਰਾਈਵੇਟ ਭਾਈਵਾਲੀ ਵਾਲੇ ਸੱਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਕੋਲਾ ਮੁੱਕਣ ਬਾਅਦ ਅੱਧੀ ਰਾਤ ਤੋਂ ਬੰਦ ਕਰ ਦਿਤਾ ਗਿਆ ਹੈ। 1980 ਮੈਗਾਵਾਟ ਦੇ ਇਸ ਤਾਪਘਰ ਦੇ ਇਸ ਵੇਲੇ ਤਿੰਨ ਵਿਚੋਂ ਇਕ ਯੂਨਿਟ ਚਲ ਰਿਹਾ ਸੀ, ਉਹ ਵੀ ਕੋਲੇ ਦੀ ਘਾਟ ਕਾਰਨ ਬਹੁਤ ਘੱਟ ਬਿਜਲੀ ਪੈਦਾ ਕਰ ਰਿਹਾ ਸੀ। ਇਸ ਥਰਮਲ ਪਲਾਂਟ ਵਿਚ ਕੋਲੇ ਦੀ ਘਾਟ ਉਸ ਵੇਲੇ ਪੈਦਾ ਹੋਈ, ਜਦੋਂ ਤਾਪਘਰ ਨੂੰ ਜਾਂਦੀਆਂ ਰੇਲਵੇ ਲਾਈਨਾਂ ਉਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ। ਜਥੇਬੰਦੀ ਨੇ ਇਹ ਧਰਨਾ ਪ੍ਰਾਈਵੇਟ ਭਾਈਵਾਲੀ ਵਾਲੇ ਤਾਪਘਰਾਂ ਦੇ ਵਿਰੋਧ ਵਿਚ ਲਾਇਆ ਹੋਇਆ ਹੈ।  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਵਲੋਂ ਪ੍ਰਾਈਵੇਟ ਥਰਮਲਾਂ ਦੇ ਵਿਰੁਧ ਇਹ ਧਰਨਾ ਦਿਤਾ ਹੋਇਆ ਹੈ। ਤਾਪ ਘਰ ਦੇ ਇਕ ਅਧਿਕਾਰੀ ਨੇ ਦਸਿਆ ਕਿ ਕੋਲੇ ਦੀ ਘਾਟ ਕਾਰਨ ਹੀ ਬਿਜਲੀ ਦੀ ਪੈਦਾਵਾਰ ਬੰਦ ਹੋਈ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਥਰਮਲ ਪਲਾਂਟ ਪਹਿਲਾਂ ਵੀ ਕੋਲੇ ਦੀ ਘਾਟ ਕਾਰਨ ਬੰਦ ਹੋ ਗਿਆ ਸੀ ਪਰ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਤੋਂ ਪਿਛੇ ਹਟਣ ਕਾਰਨ ਇਸ ਵਿਚ ਕੁੱਝ ਗੱਡੀਆਂ ਕੋਲਾ ਆ ਗਿਆ ਸੀ, ਜਦਕਿ ਟਰੈਕ ਖੁਲ੍ਹਣ ਤੋਂ ਅਗਲੇ ਦਿਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇimageimageਸ ਨੂੰ ਜਾਂਦੀਆਂ ਰੇਲਵੇ ਲਾਈਨਾਂ ਉਪਰ ਧਰਨਾ ਸ਼ੁਰੂ ਕਰ ਦਿਤਾ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement