ਜੰਮੂ ਕਸ਼ਮੀਰ ’ਚ ਬੱਸ ਖੱਡ ’ਚ ਡਿੱਗੀ, 11 ਮੌਤਾਂ
Published : Oct 29, 2021, 12:58 am IST
Updated : Oct 29, 2021, 12:58 am IST
SHARE ARTICLE
image
image

ਜੰਮੂ ਕਸ਼ਮੀਰ ’ਚ ਬੱਸ ਖੱਡ ’ਚ ਡਿੱਗੀ, 11 ਮੌਤਾਂ

ਜੰਮੂ, 28 ਅਕਤੂਬਰ : ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਇਕ ਮਿੰਨੀ ਬੱਸ ਦੇ ਖੱਡ ’ਚ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਪੁਲਿਸ ਸੂਤਰਾਂ ਨੇ ਕਿਹਾ ਕਿ ਮਿੰਨੀ ਬੱਸ ਥਾਤਰੀ ਤੋਂ ਡੋਡਾ ਵਲ ਜਾ ਰਹੀ ਸੀ, ਉਦੋਂ ਸੁਈ ਗੋਵਾਰੀ ਕੋਲ ਚਿਨਾਬ ਕੋਲ ਖੱਡ ’ਚ ਡਿੱਗ ਗਈ। ਇਸ ਹਾਦਸੇ ’ਚ 9 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀਆਂ ਦੀ ਮੌਤ ਹਸਪਤਾਲ ਲਿਜਾਂਦੇ ਸਮੇਂ ਹੋਈ। ਅਧਿਕਾਰੀਆਂ ਨੇ ਕਿਹਾ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿਤਾ ਅਤੇ ਮਿੰਨੀ ਬੱਸ ਚਿਨਾਬ ਨਦੀ ਕਿਨਾਰੇ ਹੇਠਾਂ ਡਿੱਗ ਗਈ। ਤੜਕੇ ਹੋਏ ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਗਈ। 
  ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ’ਚ ਵਾਪਰੇ ਇਸ ਹਾਦਸੇ ’ਚ ਹੋਈਆਂ ਮੌਤਾਂ ’ਤੇ ਸੋਗ ਜਾਹਰ ਕੀਤਾ। ਉਨ੍ਹਾਂ ਕਿਹਾ,‘‘ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫ਼ੰਡ (ਪੀ.ਐਮ.ਐਨ.ਆਰ.ਐਫ਼.) ਵਲੋਂ ਮਿ੍ਰਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਰੁਪਏ ਦਿਤੇ ਜਾਣਗੇ। ਉਥੇ ਹੀ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿਤੀ ਜਾਵੇਗੀ।’’
ਪੁਲਿਸ, ਸਥਾਨਕ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਸੀ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ,‘‘ਥਾਤਰੀ, ਡੋਡਾ ਕੋਲ ਦੁਖਦ ਸੜਕ ਹਾਦਸੇ ਬਾਰੇ ਪਤਾ ਲੱਗਾ। ਹੁਣੇ ਡੀ.ਸੀ. ਡੋਡਾ ਵਿਕਾਸ ਸ਼ਰਮਾ ਨਾਲ ਗੱਲ ਕੀਤੀ। ਜ਼ਖ਼ਮੀਆਂ ਨੂੰ ਜੀ.ਐਮ.ਸੀ ਡੋਡਾ ’ਚ ਰੈਫਰ ਕੀਤਾ ਜਾ ਰਿਹਾ ਹੈ। ਅੱਗੇ ਜਿਸ ਵੀ ਮਦਦ ਦੀ ਲੋੜ ਹੋਵੇਗੀ, ਪ੍ਰਦਾਨ ਕੀਤੀ ਜਾਵੇਗੀ।’’ (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement