ਦਰਦਨਾਕ ਹਾਦਸਾ: ਤੇਜ਼ ਰਫਤਾਰ ਬੱਸ ਨੇ ਸਕੂਟਰੀ ਨੂੰ ਮਾਰੀ ਟੱਕਰ, ਲੜਕੀ ਦੀ ਮੌਕੇ 'ਤੇ ਹੋਈ ਮੌਤ
Published : Oct 29, 2021, 5:53 pm IST
Updated : Oct 29, 2021, 6:09 pm IST
SHARE ARTICLE
Tragic accident
Tragic accident

ਤਿੰਨ ਦਿਨ ਬਾਅਦ ਜਾਣਾ ਸੀ ਕੈਨੇਡਾ

 

ਗੁਰਦਾਸਪੁਰ (ਅਵਤਾਰ ਸਿੰਘ) ਅੱਜ ਸਵੇਰੇ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਸਕੂਟਰੀ ’ਤੇ ਜਾ ਰਹੀ ਇਕ ਕੁੜੀ ਅਤੇ ਉਸਦੀ ਮਾਂ ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਕੁੜੀ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਮ੍ਰਿਤਕ ਲੜਕੀ ਦੀ ਮਾਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

 

 photophoto

 

 ਹੋਰ ਵੀ ਪੜੋ: ਹਿਮਾਚਲ ਦੇ ਜ਼ਿਲ੍ਹਾ ਬਿਆਸ ਦਰਿਆ 'ਚ ਰਿਵਰ ਰਾਫਟਿੰਗ ਦੌਰਾਨ ਵਾਪਰਿਆ ਹਾਦਸਾ, 2 ਲੜਕੀਆਂ ਦੀ ਮੌਤ

ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਿਵਾਨੀ (20) ਪੁੱਤਰੀ ਲਲਿਤ ਕੁਮਾਰ ਵਾਸੀ ਕਾਹਨੂੰਵਾਨ ਤਿੱਬੜੀ ਰੋਡ ਗੁਰਦਾਸਪੁਰ ਵਿਖੇ ਆਇਲੈਟਸ ਸੈਂਟਰ ਵਿੱਚ ਨੌਕਰੀ ਕਰਦੀ ਸੀ ਅਤੇ ਅਨੀਤਾ ਪਤਨੀ ਪੀਟਰ ਮਸੀਹ ਵਾਸੀ ਕਾਹਨੂੰਵਾਨ ਵਾਟਰ ਸਪਲਾਈ ਦੇ ਦਫ਼ਤਰ ਵਿੱਚ ਕੰਮ ਕਰਦੀ ਹੈ।

photophoto

 

 ਹੋਰ ਵੀ ਪੜੋ: ਸੁਖਬੀਰ ਬਾਦਲ ਦੀ ਰੈਲੀ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਕਾਰ ਦੀ ਚਪੇਟ 'ਚ ਨੌਜਵਾਨ, ਮੌਤ

ਉਨ੍ਹਾਂ ਦੱਸਿਆ ਕਿ ਸ਼ਿਵਾਨੀ ਅਤੇ ਅਨੀਤਾ ਰੋਜ਼ਾਨਾ ਕਾਹਨੂੰਵਾਨ ਤੋਂ ਇਕੱਠੀਆਂ ਸਕੂਟਰੀ 'ਤੇ ਗੁਰਦਾਸਪੁਰ ਆਉਂਦੀਆਂ ਸਨ ਅਤੇ ਅੱਜ ਵੀ ਸਵੇਰੇ 9 ਵਜੇ ਦੇ ਕਰੀਬ ਦੋਵੇਂ ਸਕੂਟਰੀ 'ਤੇ ਆ ਜਾ ਰਹੀਆਂ ਸਨ। ਜਦੋਂ ਉਹ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਬੱਬੇਹਾਲੀ ਪਿੰਡ ਕੋਠੇ ਦਰਮਿਆਨ ਪਹੁੰਚੀਆਂ ਤਾਂ ਪਿੱਛੋਂ ਆ ਰਹੀ ਆ ਰਹੀ ਬੱਸ ਨੇ ਉਨ੍ਹਾਂ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ।

 

 

PolicePolice

 ਹੋਰ ਵੀ ਪੜੋ:  ਸੁਪਰਸਟਾਰ ਪੁਨੀਤ ਰਾਜਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ  

ਜਿਸ ਨਾਲ ਬੱਸ ਸਕੂਟਰੀ ਨਾਲ ਟਕਰਾ ਗਈ ਅਤੇ ਸ਼ਿਵਾਨੀ ਹੇਠਾਂ ਡਿੱਗ ਗਈ ਜਿਸ ਦੇ ਉਪਰੋਂ ਬਸ ਦਾ ਟਾਇਰ ਲੰਘ ਗਿਆ ਅਤੇ ਮੌਕੇ ’ਤੇ ਉਸ ਦੀ ਮੌਤ ਹੋ ਗਈ। ਜਦੋਂਕਿ ਅਨੀਤਾ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਹ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਕਬਜ਼ੇ ’ਚ ਲੈ ਲਿਆ ਹੈ, ਜਦੋਂ ਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਿਵਾਨੀ ਨੇ ਤਿੰਨ ਦਿਨਾਂ ਬਾਅਦ ਵਿਦੇਸ਼ ਕੈਨੇਡਾ ਜਾਣਾ ਸੀ।

 

Tragic accident
Tragic accident

 

 ਹੋਰ ਵੀ ਪੜੋ:  ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement