ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ 1 ਲੱਖ ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ
Published : Oct 29, 2024, 5:02 pm IST
Updated : Oct 29, 2024, 5:02 pm IST
SHARE ARTICLE
Major vigilance operation on corruption, inspector of anti-narcotics task force caught taking bribe of 1 lakh rupees
Major vigilance operation on corruption, inspector of anti-narcotics task force caught taking bribe of 1 lakh rupees

ਮੁਲਜ਼ਮ ਗੁਰਿੰਦਰ ਸਿੰਘ ਨੇ ਝੂਠੇ NDPS ਕੇਸ ਵਿੱਚ ਫਸਾਉਣ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement