Bathinda News: ਪੰਜਾਬ ਵਿਚ ਵੱਡੀ ਵਾਰਦਾਤ, ਸਰਬਸੰਮਤੀ ਨਾਲ ਚੁਣੇ ਪੰਚਾਇਤ ਮੈਂਬਰ ਦਾ ਕਤਲ
Published : Oct 29, 2024, 10:33 am IST
Updated : Oct 29, 2024, 10:33 am IST
SHARE ARTICLE
Murder of unanimously elected panchayat member Bathinda News
Murder of unanimously elected panchayat member Bathinda News

Bathinda News: ਪੁਲਿਸ ਨੇ 2 ਮੁਲਜ਼ਮ ਕੀਤੇ ਗ੍ਰਿਫ਼ਤਾਰ

Murder of unanimously elected panchayat member Bathinda News: ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਬੁਰਜ ਸੇਮਾ ’ਚ ਹਾਲ ਹੀ ਵਿਚ ਸਰਬਸੰਮਤੀ ਨਾਲ ਚੁਣੇ ਗਏ ਇਕ ਪੰਚਾਇਤ ਮੈਂਬਰ ਦਾ ਪਿੰਡ ਦੇ ਹੀ ਤਿੰਨ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਉਮਰ 50 ਸਾਲ ਵਜੋਂ ਹੋਈ ਹੈ, ਜੋ ਜ਼ਿਲ੍ਹਾ ਪੰਚਾਇਤ ਚੋਣਾਂ ਦੌਰਾਨ ਸਰਬਸੰਮਤੀ ਨਾਲ ਪੰਚ ਚੁਣਿਆ ਗਿਆ ਸੀ।

ਇਸ ਸਬੰਧੀ ਪੁਲਿਸ ਨੇ ਮੁਲਜ਼ਮ ਬੌਬੀ, ਕੁਲਵਿੰਦਰ ਤੇ ਉਨ੍ਹਾਂ ਦੇ ਪਿਤਾ ਲਾਭ ਸਿੰਘ ਵਿਰੁਧ ਕਤਲ ਦਾ ਕੇਸ ਦਰਜ ਕਰ ਕੇ ਬੌਬੀ ਤੇ ਲਾਭ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਚਉ ਕਰਮਜੀਤ ਸਿੰਘ ਨੇ ਦਸਿਆ ਕਿ ਮੁਲਜ਼ਮ ਲਾਭ ਸਿੰਘ ਪੰਚਾਇਤ ਮੈਂਬਰ ਬਣਨਾ ਚਾਹੁੰਦਾ ਸੀ ਪਰ ਜਗਤਾਰ ਸਿੰਘ ਨੂੰ ਸਰਬਸੰਮਤੀ ਨਾਲ ਚੁਣੇ ਜਾਣ ਤੋਂ ਬਾਅਦ ਉਸ ਨੇ ਉਸ ਨਾਲ ਰੰਜਿਸ਼ ਰੱਖਣੀ ਸ਼ੁਰੂ ਕਰ ਦਿਤੀ।

ਸਨਿਚਰਵਾਰ ਰਾਤ ਕਰੀਬ 7.30 ਵਜੇ ਲਾਭ ਸਿੰਘ ਨੇ ਅਪਣੇ ਲੜਕਿਆਂ ਬੌਬੀ ਅਤੇ ਕੁਲਵਿੰਦਰ ਸਿੰਘ ਨਾਲ ਮਿਲ ਕੇ ਜਗਤਾਰ ਸਿੰਘ ਨੂੰ ਪਿੰਡ ’ਚ ਹੀ ਘੇਰ ਲਿਆ ਅਤੇ ਉਸ ’ਤੇ ਜਾਨਲੇਵਾ ਹਮਲਾ ਕਰ ਕੇ ਫ਼ਰਾਰ ਹੋ ਗਏ। ਜ਼ਖਮੀ ਜਗਤਾਰ ਸਿੰਘ ਨੂੰ ਏਮਜ਼ ’ਚ ਦਾਖ਼ਲ ਕਰਾਇਆ ਗਿਆ ਜਿੱਥੇ ਐਤਵਾਰ ਦੇਰ ਸ਼ਾਮ ਉਸ ਦੀ ਮੌਤ ਹੋ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement