‘ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਖਿਲਾਫ਼ ਹਰਿਆਣਾ 'ਚ ਦਰਜ ਹੋਇਆ ਮਾਮਲਾ
Published : Oct 29, 2025, 2:33 pm IST
Updated : Oct 29, 2025, 2:33 pm IST
SHARE ARTICLE
Case registered against AAP MLA Kulwant Singh Bazigar in Haryana
Case registered against AAP MLA Kulwant Singh Bazigar in Haryana

ਵਿਅਕਤੀ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦਾ ਲੱਗਿਆ ਆਰੋਪ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਖ਼ਿਲਾਫ਼ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ‘ਆਪ’ ਵਿਧਾਇਕ ਕੁਲਵੰਤ ਬਾਜ਼ੀਗਰ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਸਮੇਤ 11 ਵਿਅਕਤੀਆਂ ਖ਼ਿਲਾਫ਼ ਹਰਿਆਣਾ ਦੇ ਕੈਥਲ ਜ਼ਿਲ੍ਹੇ ’ਚ ਰਾਮਥਲੀ ਚੌਕੀ ’ਚ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ  ਆਰੋਪ ਲਗਾਏ ਗਏ ਹਨ ਕਿ ਸਰਪੰਚੀ ਚੋਣਾਂ ਦੌਰਾਨ ਵਿਧਾਇਕ ਤੇ ਉਨ੍ਹਾਂ ਦੇ ਪੁੱਤਰ ਨੇ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕੀਤੀ ਸੀ। 

ਉਥੇ ਹੀ ਇਸ ਮਾਮਲੇ ’ਚ ‘ਆਪ’ ਵਿਧਾਇਕ ਬਾਜ਼ੀਗਰ ਦਾ ਵੀ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੇ ’ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਨਾਲ ਝੂਠੇ ਅਤੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਜਦਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement