ਦਿੱਲੀ ਗੁਰਦੁਆਰਾ ਕਮੇਟੀ ਬਣਾਏਗੀ ਪਾਕਿਸਤਾਨ ਵਿਚ ਸਰਾਂ, ਜੀ.ਕੇ ਨੇ ਪਾਕਿ ਨੂੰ ਲਿਖੀ ਚਿੱਠੀ
Published : Nov 29, 2018, 1:37 pm IST
Updated : Nov 29, 2018, 1:37 pm IST
SHARE ARTICLE
ਮਨਜੀਤ ਸਿੰਘ ਜੀਕੇ
ਮਨਜੀਤ ਸਿੰਘ ਜੀਕੇ

ਕਰਤਾਰਪੁਰ ਲਾਂਘਾ ਖੁੱਲਣ ਨੂੰ ਲੈ ਕੇ ਦਿੱਲੀ ਗੁਰਦੁਆਰਾ ਕਮੇਟੀ ਨੇ ਪਾਕਿਸਤਾਨ 'ਚ ਸਥਿਤ ਕਰਤਾਰਪੁਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ...

ਕਰਤਾਰਪੁਰ ਸਾਹਿਬ (ਭਾਸ਼ਾ) : ਕਰਤਾਰਪੁਰ ਲਾਂਘਾ ਖੁੱਲਣ ਨੂੰ ਲੈ ਕੇ ਦਿੱਲੀ ਗੁਰਦੁਆਰਾ ਕਮੇਟੀ ਨੇ ਪਾਕਿਸਤਾਨ 'ਚ ਸਥਿਤ ਕਰਤਾਰਪੁਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚਿਠੀ ਲਿਖੀ ਹੈ ਅਤੇ  ਕਰਤਾਰਪੁਰ ਸਾਹਿਬ ਵਿਚ ਇੱਕ ਸਰਾਂ ਬਣਾਉਣ ਦੀ ਇਜਾਜ਼ਤ ਮੰਗੀ ਹੈ।ਭਵਿੱਖ ਵਿਚ ਸੰਗਤ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ  ਫੈਸਲਾ ਲਿਆ ਗਿਆ ਹੈ।

ਕਰਤਾਰਪੁਰ ਸਾਹਿਬਕਰਤਾਰਪੁਰ ਸਾਹਿਬ

ਮਨਜੀਤ ਸਿੰਘ ਜੀ ਕੇ ਦੱਸਿਆ ਕਿ ਇਸ ਸਰਾਂ ਵਿਚ 100 ਕਮਰੇ ਹੋਣਗੇ ਜੋ  ਉੱਚ ਕੌਮਾਂਤਰੀ ਮਿਆਰਾਂ ਤੇ  ਸਹੂਲਤਾਂ ਨਾਲ ਲੈੱਸ ਹੋਵੇਗੀ। ਪ੍ਰਧਾਨ ਵੱਲੋਂ ਆਪਣੀ ਚਿਠੀ ਰਾਹੀਂ ਪਾਕਿਸਤਾਨ ਸਰਕਾਰ ਤੋਂ ਸਰਾਂ ਲਈ ਯੋਗ ਜਗ੍ਹਾ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਅਪਣੀ ਚਿੱਠੀ ਵਿਚ ਕਿਹਾ ਹੈ, 'ਇਹ ਦੁਨੀਆਂ ਭਰ ਦੇ ਸਿੱਖਾਂ ਲਈ ਬੜੇ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਤੇ ਪਾਕਿਸਤਾਨ ਦੋਹਾਂ ਸਰਕਾਰਾਂ ਕਰਤਾਰਪੁਰ ਸਾਹਿਬ ਗਲਿਆਰੇ ਦੇ ਨੀਂਹ ਪੱਥਰ ਰੱਖ ਰਹੀਆਂ ਹਨ।

ਮਨਜੀਤ ਸਿੰਘ ਜੀ.ਕੇਮਨਜੀਤ ਸਿੰਘ ਜੀ.ਕੇ

ਡੇਰਾ ਬਾਬਾ ਨਾਨਕ ਤੋਂ ਭਾਰਤ ਤੇ ਕਰਤਾਰਪੁਰ ਸਾਹਿਬ ਵਿਚਕਾਰ ਗਲਿਆਰੇ ਰਾਹੀਂ ਗੁਰੂ ਨਾਨਕ ਸਾਹਿਬ ਦੇ ਮਨੁੱਖੀ ਭਾਈਚਾਰੇ ਤੇ ਬਰਾਬਰਤਾ ਦੇ ਸੁਨੇਹੇ ਦਾ ਪ੍ਰਚਾਰ ਹੋਵੇਗਾ। 'ਉਨਾਂ ਕਿਹਾ, 'ਇਹ ਸਾਡਾ ਯਕੀਨ ਹੈ ਕਿ ਪਾਕਿਸਤਾਨ ਸਰਕਾਰ ਸਿੱਖਾਂ ਤੇ ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂਆਂ ਲਈ ਲਾਂਘੇ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇਗਾ।' ਉਨ੍ਹਾਂ ਦਿੱਲੀ ਸਿੱਖ ਗੁਰਦਵਾਰਾ ਐਕਟ 1971 ਦਾ ਹਵਾਲਾ ਦੇ ਕੇ, ਦਿੱਲੀ ਗੁਰਦਵਾਰਾ ਕਮੇਟੀ ਨੂੰ ਸਿੱਖਾਂ ਦਾ ਅਹਿਮ ਅਦਾਰਾ ਦਸਿਆ ਤੇ ਸਰਾਂ ਬਣਾਉਣ ਵਾਸਤੇ ਯੋਗ ਥਾਂ ਤੇ ਹੋਰ ਲੋੜੀਂਦੀ ਪ੍ਰਵਾਨਗੀ ਦੀ ਵੀ ਮੰਗ ਕੀਤੀ ਤੇ ਇਸ ਸਰਾਂ ਦਾ ਰੱਖ ਰਖਾਅ ਵੀ ਕਮੇਟੀ ਨੂੰ ਦੇਣ ਦੀ ਬੇਨਤੀ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement